ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਚੋਣਾਂ: ਹੇਮਾ ਮਾਲਿਨੀ ਨੇ ਮਥੁਰਾ ਤੇ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਤਿਰੁਵਨੰਤਪੁਰਮ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

06:08 PM Apr 04, 2024 IST
Mathura: Actor and BJP candidate Hema Malini files her nomination papers for the upcoming Lok Sabha elections, at the District Collectorate in Mathura, Thursday, April 4, 2024. (PTI Photo)(PTI04_04_2024_000039B)

ਮਥੁਰਾ/ਤਿਰੁੂਵਨੰਤਪੁਰਮ, 4 ਅਪਰੈਲ

Advertisement

ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਅੱਜ ਮਥੁਰਾ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਹੇਮਾ ਮਾਲਿਨੀ 2014 ਤੇ 2019 ਵਿੱਚ ਮਥੁਰਾ ਤੋਂ ਸੰਸਦ ਮੈਂਬਰ ਚੁਣੀ ਗਈ ਸੀ। ਨਾਮਜ਼ਦਗੀ ਦਾਖ਼ਲ ਕਰਨ ਸਮੇਂ ਹੇਮਾ ਮਾਲਿਨੀ ਦੇ ਨਾਲ ਰਾਜ ਜਲ ਸ਼ਕਤੀ ਮੰਤਰੀ ਸਵਤੰਤਰ ਦੇਵ ਸਿੰਘ ਵੀ ਹਾਜ਼ਰ ਸਨ। ਇਸੇ ਦੌਰਾਨ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਭਾਜਪਾ ਦੇ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਅਤੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਅੱਜ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕੀਤੀਆਂ। ਚੰਦਰਸ਼ੇਖਰ ਦੀ ਲੜਾਈ ਸੀਨੀਅਰ ਕਾਂਗਰਸੀ ਆਗੂ ਸ਼ਸ਼ੀ ਥਰੂਰ ਖ਼ਿਲਾਫ਼ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਹੋਰ ਸੀਨੀਅਰ ਭਾਜਪਾ ਆਗੂ ਵੀ ਹਾਜ਼ਰ ਸਨ। ਇਸੇ ਤਰ੍ਹਾਂ ਕਾਂਗਰਸੀ ਆਗੂ ਵੇਣੂਗੋਪਾਲ ਨੇ ਅਲਾਪੁਜ਼ਾ ਦੇ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਦਾਖਲ ਕੀਤੀ। -ਪੀਟੀਆਈ

Advertisement
Advertisement