For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ: ਦਿਹਾਤੀ ਹਲਕੇ ਦਾਖਾ ਵਿੱਚ ਪ੍ਰਚਾਰ ਦੀ ਹਨੇਰੀ ਚੱਲੀ

07:50 AM Apr 24, 2024 IST
ਲੋਕ ਸਭਾ ਚੋਣਾਂ  ਦਿਹਾਤੀ ਹਲਕੇ ਦਾਖਾ ਵਿੱਚ ਪ੍ਰਚਾਰ ਦੀ ਹਨੇਰੀ ਚੱਲੀ
ਹਲਕਾ ਦਾਖਾ ਵਿੱਚ ਰਵਨੀਤ ਬਿੱਟੂ ਦਾ ਸਨਮਾਨ ਕਰਦੇ ਹੋਏ ਭਾਜਪਾ ਵਰਕਰ।
Advertisement

ਗਗਨਦੀਪ ਅਰੋੜਾ
ਲੁਧਿਆਣਾ, 23 ਅਪਰੈਲ
ਲੋਕ ਸਭਾ ਹਲਕਾ ਲੁਧਿਆਣਾ ਵਿੱਚ ਭਾਜਪਾ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਜਿੱਥੇ ਚੋਣ ਪ੍ਰਚਾਰ ਲਈ ਆਪਣਾ ਪੂਰਾ ਜ਼ੋਰ ਲਾਇਆ ਹੋਇਆ ਹੈ, ਉਥੇ ਕਾਂਗਰਸ ਪਾਰਟੀ ਦੇ ਵਿਹੜੇ ਹਾਲੇ ਸੁੰਨ ਪੱਸਰੀ ਹੋਈ ਹੈ। ਕਾਂਗਰਸ ਵੱਲੋਂ ਲੁਧਿਆਣਾ ਵਿੱਚ ਕੋਈ ਵੀ ਸਰਗਰਮੀ ਨਹੀਂ ਕੀਤੀ ਜਾ ਰਹੀ ਜਿਸ ਦਾ ਮੁੱਖ ਕਾਰਨ ਹੈ ਕਾਂਗਰਸ ਵੱਲੋਂ ਉਮੀਦਵਾਰ ਦਾ ਐਲਾਨਣਾ। ਰਵਨੀਤ ਬਿੱਟੂ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ ਕਾਂਗਰਸ ਹਾਲੇ ਤੱਕ ਉਮੀਦਵਾਰ ਦੀ ਭਾਲ ਵਿੱਚ ਜੁਟੀ ਹੋਈ।
ਜਾਣਕਾਰੀ ਅਨੁਸਾਰ ਰਵਨੀਤ ਸਿੰਘ ਬਿੱਟੂ ਦਾ ਅੱਜ ਦਾਖਾ ਹਲਕੇ ਦੇ ਪਿੰਡ ਦੇਤਵਾਲ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਲੁਧਿਆਣਾ ਸੰਸਦੀ ਹਲਕੇ ਦੇ ਦਿਹਾਤੀ ਖੇਤਰ ਵਿੱਚ ਇਹ ਉਨ੍ਹਾਂ ਦੀ ਪਹਿਲੀ ਮੀਟਿੰਗ ਸੀ। ਪਿੰਡ ਦੇਤਵਾਲ ਵਿੱਚ ਬੋਲਦਿਆਂ ਬਿੱਟੂ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੀਆਂ ਸਮੱਸਿਆਵਾਂ ਖਾਸ ਕਰਕੇ ਕਿਸਾਨੀ ਦੇ ਮਸਲੇ ਪ੍ਰਤੀ ਬਹੁਤ ਚਿੰਤਤ ਹਨ। ਉਹ ਲੋਕ ਸਭਾ ਚੋਣਾਂ ਤੋਂ ਤੁਰੰਤ ਬਾਅਦ ਇਸ ਦਾ ਹੱਲ ਕਰਨਗੇ। ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਕਿਸਾਨਾਂ ਦੇ ਵਫ਼ਦ ਦੀ ਅਗਵਾਈ ਕਰਨਗੇ ਅਤੇ ਉਨ੍ਹਾਂ ਦੀ ਸੁਣਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਜਰ ਸਿੰਘ ਦੇਤਵਾਲ, ਅੰਕੁਸ਼ ਸਹਿਜ ਪਾਲ ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ, ਜਸਵੰਤ ਸਿੰਘ ਖ਼ਾਲਸਾ ਮੰਡਲ ਪ੍ਰਧਾਨ ਪੱਖੋਵਾਲ, ਗੁਰਜੀਤ ਕੌਰ ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ, ਸੁਖਵੰਤ ਸਿੰਘ ਟਿੱਲੂ ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ, ਜਗਜੀਵਨ ਸਿੰਘ ਸੱਕਾ ਮੋਰਚਾ ਜ਼ਿਲ੍ਹਾ ਪ੍ਰਧਾਨ ਆਦਿ ਮੌਜੂਦ ਸਨ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਹਲਕਾ ਦਾਖਾ ਵਿੱਚ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ।
ਅਸ਼ੋਕ ਪਰਾਸ਼ਰ ਪੱਪੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਕਲੌਤੀ ਪਾਰਟੀ ਹੈ ਜਿਸ ਨੇ ਆਪਣੀਆਂ ਗਾਰੰਟੀਆਂ ਵਿੱਚੋਂ ਜ਼ਿਆਦਾਤਰ ਪਹਿਲੇ 2 ਸਾਲਾਂ ਵਿੱਚ ਹੀ ਪੁੂਰੀਆਂ ਕਰ ਦਿੱਤੀਆਂ ਹਨ। ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਕਿਹਾ ਕਿ ਜਿਸ ਇਮਾਨਦਾਰੀ ਨਾਲ ਭਗਵੰਤ ਮਾਨ ਸਰਕਾਰ ਲੋਕਾਂ ਦੇ ਲਈ ਕੰਮ ਕਰ ਰਹੀ ਹੈ ਵਿਰੋਧੀ ਪਾਰਟੀਆਂ ਤੋਂ ਇਹ ਬਰਦਾਸ਼ਤ ਨਹੀਂ ਹੋ ਰਿਹਾ ਕਿਉਂਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਰਾਜਨੀਤੀ ਖ਼ਤਮ ਕਰ ਦਿੱਤੀ ਹੈ। ਸਰਕਾਰ ਨੇ ਹਲਕਾ ਦਾਖਾ ਨੂੰ ਪੰਜਾਬ ਸਰਕਾਰ ਵਿੱਚ 4 ਚੇਅਰਮੈਨ ਦੇ ਕੇ ਲੁਧਿਆਣਾ ਲੋਕ ਸਭਾ ਵਿੱਚ ਸੱਭ ਤੋਂ ਵੱਧ ਨੁਮਾਇੰਦਗੀ ਦਿੱਤੀ ਹੈ। ਹੁਣ ਉਨ੍ਹਾਂ ਫਰਜ਼ ਬਣਦਾ ਹੈ ਕਿ ਦਾਖਾ ਹਲਕੇ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਜਿਤਾਇਆ ਜਾਵੇ। ਦੂਜੇ ਪਾਸੇ ਬੈਂਸ ਭਰਾਵਾਂ ਨੇ ਵੀ ਹਾਲੇ ਚੋਣਾਂ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ।

Advertisement

ਬਿੱਟੂ ਵੱਲੋਂ ਚਰਨਜੀਤ ਅਟਵਾਲ ਨਾਲ ਮੁਲਾਕਾਤ

ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਲੁਧਿਆਣਾ ਦੀ ਸਥਿਤੀ ਬਾਰੇ ਚਰਚਾ ਕੀਤੀ ਅਤੇ ਪਾਰਟੀ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਲਈ ਸਹਿਮਤੀ ਪ੍ਰਗਟਾਈ। ਮੀਟਿੰਗ ਦੌਰਾਨ ਇੰਦਰ ਇਕਬਾਲ ਸਿੰਘ ਅਟਵਾਲ ਵੀ ਹਾਜ਼ਰ ਸਨ।

Advertisement
Author Image

sukhwinder singh

View all posts

Advertisement
Advertisement
×