ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਚੋਣਾਂ: ‘ਇੰਡੀਆ’ ਗੱਠਜੋੜ ਤੇ ਭਾਜਪਾ ਦੇ ਕੌਮੀ ਆਗੂ ਮਾਰਨਗੇ ਹੰਭਲਾ

11:25 AM May 26, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਮਈ
ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਵੋਟਿੰਗ ਲਈ ਇਕ ਹਫ਼ਤੇ ਤੋਂ ਵੀ ਘੱਟ ਸਮਾਂ ਵਿਚਕਾਰ ਰਹਿ ਗਿਆ ਹੈ। ਇਸ ਲਈ ਕੌਮੀ ਪਾਰਟੀਆਂ ਦੇ ਆਗੂ ਆਖ਼ਰੀ ਹਫ਼ਤੇ ਹੰਭਲਾ ਮਾਰਨ ਲਈ ਚੰਡੀਗੜ੍ਹ ਪਹੁੰਚ ਰਹੇ ਹਨ। ਜਿਨ੍ਹਾਂ ਵੱਲੋਂ ਆਪੋ-ਆਪਣੇ ਉਮੀਦਵਾਰ ਦੀ ਹਮਾਇਤ ਵਿੱਚ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ‘ਇੰਡੀਆ’ ਗੱਠਜੋੜ ਵੱਲੋਂ ਪ੍ਰਿਯੰਕਾ ਗਾਂਧੀ ਵਾਡਰਾ, ਸ਼ਸ਼ੀ ਥਰੂਰ ਤੇ ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਲਈ ਚੰਡੀਗੜ੍ਹ ਪਹੁੰਚ ਰਹੇ ਹਨ। ਦੂਜੇ ਪਾਸੇ ਭਾਜਪਾ ਉਮੀਦਵਾਰ ਸੰਜੈ ਟੰਡਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਸਮ੍ਰਿਤੀ ਇਰਾਨੀ, ਹਰਦੀਪ ਪੁਰੀ ਤੇ ਮਨੋਜ ਤਿਵਾੜੀ ਵੀ ਚੰਡੀਗੜ੍ਹ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਹਮਾਇਤ ਵਿੱਚ ਸੀਨੀਅਰ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ 26 ਮਈ ਦਿਨ ਐਤਵਾਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਜਿਨ੍ਹਾਂ ਵੱਲੋਂ ਸੈਕਟਰ-27 ਵਿੱਚ ਸਥਿਤ ਰਾਮ ਲੀਲਾ ਗਰਾਊਂਡ ਵਿੱਚ ਬਾਅਦ ਦੁਪਹਿਰ 3 ਵਜੇ ਜਨ ਸਭਾ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਗੱਲ ਦੀ ਪੁਸ਼ਟੀ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ 27 ਮਈ ਨੂੰ ਚੰਡੀਗੜ੍ਹ ਵਿੱਚ ਸੀਨੀਅਰ ਕਾਂਗਰਸੀ ਆਗੂ ਸ਼ਸ਼ੀ ਥਰੂਰ ਅਤੇ 29 ਮਈ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਲਈ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਕਨ੍ਹੱਹੀਆ ਕੁਮਾਰ ਜਾਂ ਕਪਿਲ ਸਿਬਲ ਦੇ ਵੀ ਚੰਡੀਗੜ੍ਹ ਵਿੱਚ ਚੋਣ ਪ੍ਰਚਾਰ ਲਈ ਆਉਣ ਦੀ ਚਰਚਾ ਹੈ। ਦੂਜੇ ਪਾਸੇ ਭਾਜਪਾ ਉਮੀਦਵਾਰ ਸੰਜੈ ਟੰਡਨ ਦੀ ਹਿਮਾਇਤ ਵਿੱਚ ਚੋਣ ਪ੍ਰਚਾਰ ਲਈ 26 ਮਈ ਨੂੰ ਕੇਂਦਰੀ ਮੰਤਰੀ ਹਰਦੀਪ ਪੂਰੀ ਚੰਡੀਗੜ੍ਹ ਪਹੁੰਚ ਰਹੇ ਹਨ। ਇਸ ਗੱਲ ਦੀ ਪੁਸ਼ਟੀ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਮਲਹੋਤਰਾ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ 27 ਮਈ ਨੂੰ ਸੀਨੀਅਰ ਭਾਜਪਾ ਆਗੂ ਮਨੋਜ ਤਿਵਾੜੀ ਅਤੇ 28 ਮਈ ਨੂੰ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਚੰਡੀਗੜ੍ਹ ਵਿੱਚ ਚੋਣ ਪ੍ਰਚਾਰ ਲਈ ਪਹੁੰਚ ਰਹੇ ਹਨ।ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ 1 ਜੂਨ ਨੂੰ ਹੋਵੇਗੀ, ਜਿਸ ਲਈ ਇਕ ਹਫ਼ਤੇ ਤੋਂ ਵੀ ਘੱਟ ਸਮਾਂ ਵਿੱਚ ਰਹਿ ਗਿਆ ਹੈ। ਚੰਡੀਗੜ੍ਹ ਵਿੱਚ ਚੋਣ ਪ੍ਰਚਾਰ ਲਈ ਵੋਟਿੰਗ 31 ਮਈ ਨੂੰ ਸ਼ਾਮ 5 ਵਜੇ ਬੰਦ ਹੋਵੇਗੀ। ਇਸ ਲਈ ਦੋਵਾਂ ਰਾਜਸੀ ਪਾਰਟੀਆਂ ਦੇ ਕੌਮੀ ਆਗੂਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਆਖਰੀ ਹੰਭਲਾ ਮਾਰਿਆ ਜਾਵੇਗਾ।

Advertisement

Advertisement