For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ: ਨਾਮਜ਼ਦਗੀ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਤੋਂ

08:32 AM May 07, 2024 IST
ਲੋਕ ਸਭਾ ਚੋਣਾਂ  ਨਾਮਜ਼ਦਗੀ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਤੋਂ
Advertisement

ਪੱਤਰ ਪ੍ਰੇਰਕ
ਬਠਿੰਡਾ, 6 ਮਈ
ਹਲਕਾ ਬਠਿੰਡਾ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਭਲਕੇ 7 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਬਾਰੇ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ 7 ਮਈ ਤੋਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਕੋਰਟ ਰੂਮ ਵਿੱਚ ਭਰੀਆਂ ਜਾਣਗੀਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਾਮਜ਼ਦਗੀਆਂ ਦਫ਼ਤਰੀ ਕੰਮ-ਕਾਜ ਵਾਲੇ ਦਿਨਾਂ ’ਚ ਹੀ ਲਈਆਂ ਜਾਣਗੀਆਂ ਜਦਕਿ ਨਾਮਜ਼ਦਗੀਆਂ ਛੁੱਟੀ ਵਾਲੇ ਦਿਨਾਂ (11 ਤੇ 12 ਮਈ) ਨੂੰ ਨਹੀਂ ਲਈਆਂ ਜਾਣਗੀਆਂ।

Advertisement

Advertisement
Author Image

joginder kumar

View all posts

Advertisement
Advertisement
×