ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ: ਭਾਜਪਾ ਵੱਲੋਂ ਪਰਮਪਾਲ, ਅਨੀਤਾ ਅਤੇ ਮੰਨਾ ਚੋਣ ਮੈਦਾਨ ਵਿੱਚ

06:38 AM Apr 17, 2024 IST

ਚੰਡੀਗੜ੍ਹ (ਚਰਨਜੀਤ ਭੁੱਲਰ): ਭਾਜਪਾ ਨੇ ਲੋਕ ਸਭਾ ਚੋਣਾਂ ਲਈ ਅੱਜ ਪੰਜਾਬ ਤੋਂ ਤਿੰਨ ਹੋਰ ਉਮੀਦਵਾਰ ਐਲਾਨ ਦਿੱਤੇ ਹਨ ਜਦੋਂ ਕਿ ਪਹਿਲੀ ਸੂਚੀ ਵਿਚ ਛੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਦੂਸਰੀ ਸੂਚੀ ਅਨੁਸਾਰ ਬਠਿੰਡਾ ਸੰਸਦੀ ਹਲਕੇ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਸਾਬਕਾ ਆਈਏਐੱਸ ਨੂੰਹ ਪਰਮਪਾਲ ਕੌਰ ਸਿੱਧੂ ਨੂੰ ਉਮੀਦਵਾਰ ਬਣਾਇਆ ਗਿਆ ਹੈ ਜਦੋਂ ਕਿ ਹੁਸ਼ਿਆਰਪੁਰ ਤੋਂ ਮੌਜੂਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਭਾਜਪਾ ਨੇ ਚੋਣ ਮੈਦਾਨ ਵਿਚ ਉਤਾਰਿਆ ਹੈ। ਭਾਜਪਾ ਵੱਲੋਂ ਹੁਣ ਸਿਰਫ਼ ਆਨੰਦਪੁਰ ਸਾਹਿਬ, ਫ਼ਤਿਹਗੜ੍ਹ ਸਾਹਿਬ, ਫ਼ਿਰੋਜ਼ਪੁਰ ਅਤੇ ਸੰਗਰੂਰ ਤੋਂ ਉਮੀਦਵਾਰ ਐਲਾਨੇ ਜਾਣੇ ਬਾਕੀ ਹਨ। ਹੁਸ਼ਿਆਰਪੁਰ ਤੋਂ ਸਾਬਕਾ ਸੰਸਦ ਮੈਂਬਰ ਵਿਜੈ ਸਾਂਪਲਾ ਵੀ ਟਿਕਟ ਦੇ ਦਾਅਵੇਦਾਰ ਸਨ ਪਰ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਗਈ ਹੈ। ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਪਹਿਲਾਂ ਤਿੰਨ ਦਫ਼ਾ ਪੰਜਾਬ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਹਨ। ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ ਨੂੰ ਉਮੀਦਵਾਰ ਬਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਅੱਗੇ ਨਵੀਂ ਚੁਣੌਤੀ ਖੜ੍ਹੀ ਹੋ ਗਈ ਹੈ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਆਪਣੀ ਨੂੰਹ ਲਈ ਚੋਣ ਪ੍ਰਚਾਰ ਕਰਨਗੇ ਜਾਂ ਨਹੀਂ, ਇਹ ਦੇਖਣਾ ਕਾਫ਼ੀ ਦਿਲਚਸਪ ਹੋਵੇਗਾ। ਅਕਾਲੀ ਦਲ ਨੇ ਮਲੂਕਾ ਤੋਂ ਮੌੜ ਹਲਕੇ ਦੀ ਇੰਚਾਰਜੀ ਖੋਹ ਲਈ ਹੈ। ਹੁਣ ਬਠਿੰਡਾ ਹਲਕੇ ਤੋਂ ਬਾਦਲਾਂ ਦੀ ਨੂੰਹ ਅਤੇ ਮਲੂਕਾ ਦੀ ਨੂੰਹ ਆਹਮੋ-ਸਾਹਮਣੇ ਹੋ ਸਕਦੇ ਹਨ। ਪਰਮਪਾਲ ਕੌਰ ਸਿੱਧੂ ਨੇ ਪਿਛਲੇ ਦਿਨੀਂ ਸਵੈ-ਇੱਛਾ ਸੇਵਾਮੁਕਤੀ ਲੈ ਕੇ ਭਾਜਪਾ ਵਿਚ ਸ਼ਮੂਲੀਅਤ ਕੀਤੀ ਸੀ। ਬਠਿੰਡਾ ਹਲਕੇ ਤੋਂ ਭਾਜਪਾ ਦੇ ਕਈ ਟਕਸਾਲੀ ਆਗੂ ਵੀ ਟਿਕਟ ਦੇ ਦਾਅਵੇਦਾਰ ਸਨ ਜਿਨ੍ਹਾਂ ਦੇ ਅੱਜ ਚਿਹਰੇ ਉੱਤਰ ਗਏ ਹਨ। ਭਾਜਪਾ ਨੇ ਪਹਿਲੀ ਸੂਚੀ ਵਿਚ ਤਿੰਨ ਦਲ ਬਦਲੂਆਂ ਨੂੰ ਉਮੀਦਵਾਰ ਬਣਾਇਆ ਹੈ ਜਿਨ੍ਹਾਂ ਵਿਚ ਪਟਿਆਲਾ ਤੋਂ ਪ੍ਰਨੀਤ ਕੌਰ, ਲੁਧਿਆਣਾ ਤੋਂ ਰਵਨੀਤ ਬਿੱਟੂ ਅਤੇ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਸ਼ਾਮਲ ਹਨ। ਭਾਜਪਾ ਨੇ ਹੁਣ ਤੱਕ ਐਲਾਨੀਆਂ 9 ਸੀਟਾਂ ’ਚੋਂ ਪੰਜ ਸੀਟਾਂ ’ਤੇ ਨਵੇਂ ਚਿਹਰੇ ਖੜ੍ਹੇ ਕੀਤੇ ਹਨ।

Advertisement

ਵਿਜੈ ਸਾਂਪਲਾ ਦਾ ਦਰਦ ਉੱਛਲਿਆ

ਭਾਜਪਾ ਵੱਲੋਂ ਹੁਸ਼ਿਆਰਪੁਰ ਹਲਕੇ ਤੋਂ ਟਿਕਟ ਕੱਟੇ ਜਾਣ ਮਗਰੋਂ ਦਾਅਵੇਦਾਰ ਅਤੇ ਸਾਬਕਾ ਸੰਸਦ ਮੈਂਬਰ ਵਿਜੈ ਸਾਂਪਲਾ ਦਾ ਦਰਦ ਉੱਛਲਿਆ ਹੈ। ਉਨ੍ਹਾਂ ਐੱਕਸ ’ਤੇ ਪੋਸਟ ਸਾਂਝੀ ਕਰ ਕੇ ਕਿਹਾ, ‘‘ਇੱਕ ਰਸਤਾ ਬੰਦ ਹੁੰਦਾ ਹੈ ਤਾਂ ਭਗਵਾਨ ਹੋਰ ਕਈ ਦਰਵਾਜ਼ੇ ਖੋਲ੍ਹ ਦਿੰਦਾ ਹੈ। ਮੇਰੇ ਲਈ ਵੀ ਭਗਵਾਨ ਨੇ ਕੋਈ ਰਸਤਾ ਜ਼ਰੂਰ ਤੈਅ ਕੀਤਾ ਹੋਵੇਗਾ। ਮੇਰਾ ਸਾਥ ਦੇਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ।’’

Advertisement
Advertisement
Advertisement