For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ: ਪੁਲੀਸ ਨੇ ਤਲਾਸ਼ੀ ਮੁਹਿੰਮ ਚਲਾਈ

08:21 AM May 02, 2024 IST
ਲੋਕ ਸਭਾ ਚੋਣਾਂ  ਪੁਲੀਸ ਨੇ ਤਲਾਸ਼ੀ ਮੁਹਿੰਮ ਚਲਾਈ
ਸਮਰਾਲਾ ਵਿੱਚ ਖੰਨਾ ਰੋਡ ’ਤੇ ਤਲਾਸ਼ੀ ਮੁਹਿੰਮ ਚਲਾਉਂਦੀ ਹੋਈ ਪੁਲੀਸ।
Advertisement

ਡੀ.ਪੀ.ਐੱਸ ਬੱਤਰਾ
ਸਮਰਾਲਾ, 1 ਮਈ
ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ’ਤੇ ਅੱਜ ਪੁਲੀਸ ਵੱਲੋਂ ‘ਸਰਚ ਅਪਰੇਸ਼ਨ’ ਚਲਾਉਂਦੇ ਹੋਏ ਦਿਨ ਚੜ੍ਹਦੇ ਹੀ ਕਈ ਖੇਤਰਾਂ ਵਿਚ ਘਰਾਂ ਦੀ ਤਲਾਸ਼ੀ ਲਈ ਗਈ। ਚੋਣਾਂ ਦੇ ਮੱਦੇਨਜ਼ਰ ਖੰਨਾ ਅਤੇ ਸਮਰਾਲਾ ਪੁਲੀਸ ਦੇ ਅਧਿਕਾਰੀਆਂ ਦੀ ਸਾਂਝੀ ਟੀਮ ਦੀ ਅਗਵਾਈ ਹੇਠ ਇਹ ਅਪਰੇਸ਼ਨ ਕਈ ਘੰਟੇ ਜਾਰੀ ਰਿਹਾ। ਇਸ ਦੌਰਾਨ ਦੋ ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਸਮੇਂ ਨਸ਼ੀਲੇ ਪਦਾਰਥ ਬਰਾਮਦ ਹੋਣ ’ਤੇ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਵੱਖ-ਵੱਖ ਪੁਲੀਸ ਟੀਮਾਂ ਵੱਲੋਂ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਖੰਨਾ ਰੋਡ ਅਤੇ ਬੌਂਦਲ ਰੋਡ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਪੁਲੀਸ ਵੱਲੋਂ ਇਹ ਤਲਾਸ਼ੀ ਮੁਹਿੰਮ ਨਸ਼ਿਆਂ ਦੀ ਬਰਾਮਦਗੀ ਲਈ ਕੀਤੀ ਗਈ ਅਤੇ ਸ਼ੱਕੀ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀਆਂ ਦੇ ਘਰਾਂ ਦੀ ਖਾਸ ਕਰਕੇ ਚੈਕਿੰਗ ਹੋਈ। ਇਸ ਮੌਕੇ ਪੁਲੀਸ ਨੇ ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛ-ਪੜਤਾਲ ਵੀ ਕੀਤੀ। ਡੀਐੱਸਪੀ ਸਮਰਾਲਾ ਨੇ ਦੱਸਿਆ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਅਜਿਹੇ ਅਪਰੇਸ਼ਨ ਜ਼ਰੂਰੀ ਹਨ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਇੱਥੇ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਲਗਪਗ 50 ਪੁਲੀਸ ਮੁਲਾਜ਼ਮਾਂ ਦੀ ਟੀਮ ਨੇ ਪਿੰਡ ਦਹੇੜੂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਮੁਹਿੰਮ ਬਾਰੇ ਡੀਐੱਸਪੀ ਗਿੱਲ ਨੇ ਦੱਸਿਆ ਕਿ ਇਹ ਸਰਚ ਅਪਰੇਸ਼ਨ ਨਸ਼ਾ ਤਸਕਰਾਂ ਵਿਰੁੱਧ ਚਲਾਇਆ ਗਿਆ, ਜਿਸ ਦੌਰਾਨ ਕਈ ਘਰਾਂ ਸਮੇਤ ਵਾਹਨਾਂ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੇ ਕੁਝ ਵਿਅਕਤੀ ਜੋ ਨਸ਼ਾ ਵੇਚਣ ਦਾ ਧੰਦਾ ਕਰਦੇ ਸਨ, ਪਹਿਲਾਂ ਹੀ ਜੇਲ੍ਹ ਵਿਚ ਹਨ ਅਤੇ ਕੁਝ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਵੀ ਕੀਤਾ ਹੈ। ਇਸੇ ਤਰ੍ਹਾਂ ਕਈ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਗਜ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×