ਲੋਕ ਸਭਾ ਚੋਣਾਂ: ਪੁਲੀਸ ਨੇ ਤਲਾਸ਼ੀ ਮੁਹਿੰਮ ਆਰੰਭੀ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 29 ਮਈ
ਲੋਕ ਸਭਾ ਚੋਣਾਂ ਲਈ ਵਧੀਕ ਆਬਕਾਰੀ ਕਮਿਸ਼ਨਰ ਨਰੇਸ਼ ਦੂਬੇ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸਹਾਇਕ ਕਮਿਸ਼ਨਰ ਆਬਕਾਰੀ ਪੱਛਮੀ ਇੰਦਰਜੀਤ ਸਿੰਘ ਨਾਗਪਾਲ, ਆਬਕਾਰੀ ਇੰਸਪੈਕਟਰ ਸ਼ਵੀਨ ਜੈਨ, ਕਾਨਵ ਸ਼ਰਮਾ ਦੇ ਨਾਲ ਵਧੀਕ ਆਬਕਾਰੀ ਕਮਿਸ਼ਨਰ ਨੇ ਜਗਰਾਉਂ ਬੱਸ ਸਟਾਪ, ਟਿੱਬਾ ਰੋਡ ਅਤੇ ਦੋਰਾਹਾ ਵਿੱਚ ਚੈਕਿੰਗ ਅਭਿਆਨ ਚਲਾਇਆ।
ਸ੍ਰੀ ਦੂਬੇ ਨੇ ਸ਼ਰਾਬ ਦੀ ਗੈਰਕਾਨੂੰਨੀ ਵਿਕਰੀ ਅਤੇ ਤਸਕਰੀ ਨੂੰ ਰੋਕਣ ਲਈ ਸਾਂਝੇ ਤੌਰ ’ਤੇ ਲਗਾਏ ਵਿਸ਼ੇਸ਼ ਨਾਕਿਆਂ ਰਾਹੀਂ ਚੈਕਿੰਗ ਤੇਜ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸਾਰੇ ਛੋਟੇ ਅਤੇ ਵੱਡੇ ਵਾਹਨਾਂ ਦੀ ਚੈਕਿੰਗ ਕਰਨ ਜੋ ਵੋਟਰਾਂ ਨੂੰ ਭਰਮਾਉਣ ਤੇ ਪ੍ਰਭਾਵਿਤ ਕਰਨ ਲਈ ਵਰਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਦੀਆਂ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ।
ਇਸ ਤੋਂ ਇਲਾਵਾ ਥੋਕ ਡਿੱਪੂਆਂ ਸਣੇ ਸਾਰੇ ਮਹੱਤਵਪੂਰਨ ਸਥਾਨਾਂ ’ਤੇ ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ।