For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ: ਅਸ਼ੋਕ ਪਰਾਸ਼ਰ ਪੱਪੀ ਵੱਲੋਂ ਸ਼ਕਤੀ ਪ੍ਰਦਰਸ਼ਨ

08:07 AM Apr 17, 2024 IST
ਲੋਕ ਸਭਾ ਚੋਣਾਂ  ਅਸ਼ੋਕ ਪਰਾਸ਼ਰ ਪੱਪੀ ਵੱਲੋਂ ਸ਼ਕਤੀ ਪ੍ਰਦਰਸ਼ਨ
ਲੁਧਿਆਣਾ ਵਿੱਚ ਰੋਡ ਸ਼ੋਅ ਕਰਦੇ ਹੋਏ ਅਸ਼ੋਕ ਪਰਾਸ਼ਰ ਪੱਪੀ ਤੇ ਸਮਰਥਕ। -ਫੋਟੋ: ਇੰਦਰਜੀਤ ਵਰਮਾ
Advertisement

ਗਗਨਦਦੀਪ ਅਰੋੜਾ
ਲੁਧਿਆਣਾ, 16 ਅਪਰੈਲ
ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਹਲਕਾ ਲੁਧਿਆਣਾ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਸ਼ੋਕ ਪਰਾਸ਼ਰ ਪੱਪੀ ਨੇ ਅੱਜ ਸ਼ਾਮ ਰੋਡ ਸ਼ੋਅ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਕੀਤਾ ਹੈ ਉਹ ਉੱਪਰ ਖਰੇ ਉਤਰਨਗੇ। ਜ਼ਿਕਰਯੋਗ ਹੈ ਕਿ ਅਸ਼ੋਕ ਪਰਾਸ਼ਰ ਪੱਪੀ ਹਲਕਾ ਕੇਂਦਰੀ ਤੋਂ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਵੀ ਹਨ। ਰੋਡ ਸ਼ੋਅ ਵਿੱਚ ਵਿਧਾਇਕ ਗੁਰਪ੍ਰੀਤ ਗੋਗੀ, ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ ਭੋਲਾ ਤੇ ਹੋਰ ਵਾਲੰਟੀਅਰ ਤੇ ਵੱਖ-ਵੱਖ ਚੇਅਰਮੈਨ ਮੌਜੂਦ ਸਨ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਆਮ ਆਦਮੀ ਪਾਰਟੀ ਵੱਲੋਂ ਜਿਵੇਂ ਹੀ ਪੱਪੀ ਦਾ ਨਾਮ ਲੁਧਿਆਣਾ ਹਲਕੇ ਤੋਂ ਉਮੀਦਵਾਰ ਵਜੋਂ ਐਲਾਨਿਆ ਗਿਆ ਤਾਂ ਉਨ੍ਹਾਂ ਦੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਦੌੜ ਪਈ ਅਤੇ ‘ਆਪ’ ਉਮੀਦਵਾਰ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇਸ ਮਗਰੋਂ ਅਸ਼ੋਕ ਪਰਾਸ਼ਰ ਪੱਪੀ ਤੇ ਉਨ੍ਹਾਂ ਦੇ ਸਮਰਥਕਾਂ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਗੁਰਦੁਆਰੇ ਵਿੱਚ ਮੱਥਾ ਟੇਕਣ ਤੋਂ ਬਾਅਦ ‘ਆਪ’ ਉਮੀਦਵਾਰ ਨੇ ਰੋਡ ਸ਼ੋਅ ਕੀਤਾ। ਇਹ ਰੋਡ ਸ਼ੋਅ ਫੀਲਡਗੰਜ ਤੋਂ ਹੁੰਦਾ ਹੋਇਆ ਜਗਰਾਉਂ ਪੁਲ ’ਤੇ ਪੁੱਜਿਆ। ਜਿੱਥੇ ‘ਆਪ’ ਉਮੀਦਵਾਰ ਸ਼ਹੀਦਾਂ ਨੂੰ ਪ੍ਰਣਾਮ ਕਰਨ ਤੋਂ ਬਾਅਦ ਰੋਡ ਕਲੱਬ ਰੋਡ ਸਥਿਤ ਦੁਰਗਾ ਮਾਤਾ ਮੰਦਰ ’ਚ ਪੁੱਜੇ। ਉਥੇ ਉਨ੍ਹਾਂ ਮੱਥਾ ਟੇਕਿਆ ਅਤੇ ਮਾਂ ਤੋਂ ਵੀ ਆਸ਼ੀਰਵਾਦ ਲਿਆ। ਇਸ ਮੌਕੇ ਪੱਪੀ ਨੇ ਕਿਹਾ ਕਿ ਉਹ ਲੋਕ ਸਭਾ ’ਚ ਲੁਧਿਆਣਾ ਦੀ ਆਵਾਜ਼ ਬਣਨਗੇ। ਰਾਮ ਮੁੱਦੇ ’ਤੇ ਪੱਪੀ ਨੇ ਕਿਹਾ ਕਿ ਰਾਮ ਕਿਸੇ ਇੱਕ ਪਾਰਟੀ ਦੇ ਨਹੀਂ, ਸਾਰਿਆਂ ਦੇ ਹਨ। ਰਾਮ ਮੰਦਰ ਲਈ ਵੱਡੀ ਗਿਣਤੀ ’ਚ ਲੋਕਾਂ ਨੇ ਕੁਰਬਾਨੀ ਦਿੱਤੀ ਹੈ। ਰਵਨੀਤ ਬਿੱਟੂ ’ਤੇ ਹਮਲਾਵਰ ਹੁੰਦਿਆਂ ਪੱਪੀ ਨੇ ਕਿਹਾ ਕਿ ਉਹ ਚੋਣ ਜਿੱਤਣ ਮਗਰੋਂ ਗਾਇਬ ਹੋ ਜਾਂਦੇ ਹਨ ਤੇ ਕਿਸੇ ਦਾ ਫੋਨ ਤੱਕ ਨਹੀਂ ਚੁੱਕਦੇ। ਕਾਂਗਰਸ ਵੀ ਉਨ੍ਹਾਂ ਦੀ ਖਫ਼ਾ ਸੀ ਤਾਂ ਹੀ ਉਹ ਭਾਜਪਾ ’ਚ ਸ਼ਾਮਲ ਹੋਇਆ ਹੈ। ਪੱਪੀ ਨੇ ਕਿਹਾ ਕਿ ਉਨ੍ਹਾਂ ਦੇ ਕੰਮ ਨੂੰ ਦੇਖਦੇ ਹੋਏ ਹੀ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦਿੰਦਿਆਂ ਜ਼ਿੰਮੇਵਾਰੀ ’ਚ ਵਾਧਾ ਕੀਤਾ ਹੈ, ਜਿਸ ਨੂੰ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਪੱਪੀ ਨੂੰ ਵਧਾਈ ਦੇਣ ਵਿਧਾਇਕ ਗੁਰਪ੍ਰੀਤ ਗੋਗੀ ਵੀ ਪੁੱਜੇ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕੇ ਦੇ ਸਾਰੇ 8 ‘ਆਪ’ ਵਿਧਾਇਕ ਪੱਪੀ ਨੂੰ ਜਿਤਾ ਕੇ ਲੋਕ ਸਭਾ ’ਚ ਭੇਜਣਗੇ।

Advertisement

Advertisement
Author Image

sukhwinder singh

View all posts

Advertisement
Advertisement
×