For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ ਪੰਜਾਬ ਦੀ ਗ਼ੈਰਤ ਤੇ ਇੱਜ਼ਤ ਦਾ ਸਵਾਲ: ਚੰਦੂਮਾਜਰਾ

06:28 AM May 03, 2024 IST
ਲੋਕ ਸਭਾ ਚੋਣਾਂ ਪੰਜਾਬ ਦੀ ਗ਼ੈਰਤ ਤੇ ਇੱਜ਼ਤ ਦਾ ਸਵਾਲ  ਚੰਦੂਮਾਜਰਾ
ਪ੍ਰੇਮ ਸਿੰਘ ਚੰਦੂਮਾਜਰਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ) 2 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਯਾਤਰਾ’ 3 ਮਈ ਨੂੰ ਮੁਹਾਲੀ ਹਲਕੇ ਵਿੱਚ ਦਾਖ਼ਲ ਹੋਵੇਗੀ। ਇਹ ਯਾਤਰਾ ਸਵੇਰੇ 10 ਵਜੇ ਵਿਧਾਨ ਸਭਾ ਹਲਕਾ ਖਰੜ ਦੇ ਕੁਰਾਲੀ ਤੋਂ ਸ਼ੁਰੂ ਹੋਵੇਗੀ ਅਤੇ ਯਾਤਰਾ ਦਾ ਦੂਜਾ ਪੜਾਅ ਬਾਅਦ ਦੁਪਹਿਰ 2 ਵਜੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ਼ੁਰੂ ਹੋ ਕੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ, ਕ੍ਰਿਕਟ ਸਟੇਡੀਅਮ, ਸੈਕਟਰ-82, ਮਨੌਲੀ, ਦੁਰਾਲੀ ਹੁੰਦੇ ਹੋਏ ਸਨੇਟਾ ਵਿੱਚ ਪਹੁੰਚ ਕੇ ਸਮਾਪਤੀ ਹੋਵੇਗਾ।
ਇੱਥੇ ਅੱਜ ਇੱਕ ਪੱਤਰਕਾਰ ਸੰਮੇਲਨ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ‘ਪੰਜਾਬ ਬਚਾਓ ਯਾਤਰਾ’ ਨੂੰ ਸਮੂਹ ਪੰਜਾਬੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਦਿੱਲੀ ਖ਼ਿਲਾਫ਼ ਜੋ ਲੜਾਈ ਵਿੱਢੀ ਹੈ ਉਹ ਪੰਜਾਬੀਆਂ ਦੇ ਮਾਣ- ਸਤਿਕਾਰ ਦੀ ਬਹਾਲੀ ਲਈ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਪੰਜਾਬ ਦੀ ਇੱਜ਼ਤ ਅਤੇ ਗ਼ੈਰਤ ਦਾ ਸਵਾਲ ਬਣ ਗਈਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਲਾਮਿਸਾਲ ਹੋਵੇਗੀ। ਇਸ ਮੌਕੇ ਮੁਹਾਲੀ ਹਲਕਾ ਇੰਚਾਰਜ਼ ਪਰਵਿੰਦਰ ਸਿੰਘ ਸੋਹਾਣਾ, ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਹਰਮਨਪ੍ਰੀਤ ਸਿੰਘ ਪ੍ਰਿੰਸ ਆਦਿ ਮੌਜੂਦ ਰਹੀ।

Advertisement

ਵਿਰੋਧ ਹੋਣ ਕਾਰਨ ‘ਆਪ’ ਆਗੂਆਂ ’ਚ ਬੁਖ਼ਲਾਹਟ ਹੋਣ ਦਾ ਦਾਅਵਾ

ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਸਬਾ ਬੇਲਾ, ਪਿੰਡ ਰਾਏਪੁਰ ਅਤੇ ਬਸੀ ਗੁੱਜਰਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਰੇਕ ਪਿੰਡ ਅਤੇ ਸ਼ਹਿਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਇਨ੍ਹਾਂ ਦੇ ਵਿਧਾਇਕਾਂ ਦੇ ਹੋ ਰਹੇ ਵਿਰੋਧ ਕਾਰਨ ‘ਆਪ’ ਆਗੂਆਂ ਵਿੱਚ ਬੁਖਲਾਹਟ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਪਿੰਡਾਂ ਵਿੱਚ ਹੁੰਦੀਆਂ ਨੁੱਕੜ ਮੀਟਿੰਗਾਂ ਰੈਲੀਆਂ ਦਾ ਰੂਪ ਧਾਰਨ ਕਰ ਰਹੀਆਂ ਹਨ। ਇਸ ਮੌਕੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ, ਅਮਨਦੀਪ ਸਿੰਘ ਮਾਂਗਟ, ਪਰਮਜੀਤ ਸਿੰਘ ਲੱਖੇਵਾਲ, ਬਲਦੇਵ ਸਿੰਘ ਹਾਫਿਜ਼ਾਬਾਦ, ਲਖਵੀਰ ਸਿੰਘ ਲੱਖੀ, ਬਾਈ ਪਰਮਿੰਦਰ ਸਿੰਘ ਸੇਖੋਂ ਆਦਿ ਹਾਜ਼ਰ ਸਨ।

Advertisement
Author Image

joginder kumar

View all posts

Advertisement
Advertisement
×