ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ: ਪਵਨ ਬਾਂਸਲ ਨੂੰ ਮਨਾਉਣ ਲਈ ਚੰਡੀਗੜ੍ਹ ਪੁੱਜੇ ਰਾਜੀਵ ਸ਼ੁਕਲਾ

06:24 AM Apr 19, 2024 IST
ਪਵਨ ਬਾਂਸਲ ਦੀ ਰਿਹਾਇਸ਼ ਅੱਗੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜੀਵ ਸ਼ੁਕਲਾ। -ਫੋਟੋ: ਟ੍ਰਿਬਿਊਨ

ਆਤਿਸ਼ ਗੁਪਤਾ
ਚੰਡੀਗੜ੍ਹ, 18 ਅਪਰੈਲ
ਕਾਂਗਰਸ ਪਾਰਟੀ ਵੱਲੋਂ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨਾਰਾਜ਼ ਦਿਖਾਈ ਦੇ ਰਹੇ ਸਨ। ਉਨ੍ਹਾਂ ਮਨੀਸ਼ ਤਿਵਾੜੀ ਦੇ ਨਾਮ ਦੇ ਐਲਾਨ ਦੇ ਨਾਲ ਹੀ ਸ਼ਹਿਰ ਵਿੱਚ ਸਿਆਸੀ ਸਰਗਰਮੀਆਂ ਬਿਲਕੁੱਲ ਬੰਦ ਕਰ ਦਿੱਤੀਆਂ ਹਨ। ਅੱਜ ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ ਚੰਡੀਗੜ੍ਹ ਵਿੱਚ ਪਵਨ ਕੁਮਾਰ ਬਾਂਸਲ ਦੀ ਰਿਹਾਇਸ਼ ’ਤੇ ਮਨਾਉਣ ਲਈ ਪਹੁੰਚੇ। ਇਸ ਦੌਰਾਨ ਰਾਜੀਵ ਸ਼ੁਕਲਾ ਤੇ ਪਵਨ ਕੁਮਾਰ ਬਾਂਸਲ ਵਿਚਕਾਰ ਇਕ ਘੰਟਾ ਬੰਦ ਕਮਰਾ ਮੀਟਿੰਗ ਹੋਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਰਾਜੀਵ ਸ਼ੁਕਲਾ ਕੋਲ ਆਪਣੀ ਨਾਰਾਜ਼ਗੀ ਜਾਹਿਰ ਕੀਤੀ ਹੈ। ਇਸ ਦੌਰਾਨ ਸ੍ਰੀ ਬਾਂਸਲ ਨੇ ਆਪਣੇ ਮਨ ਦੀਆਂ ਗੱਲਾਂ ਸ੍ਰੀ ਸ਼ੁਕਲਾ ਨੂੰ ਦੱਸੀਆਂ ਸਨ। ਇਕ ਘੰਟੇ ਦੀ ਮੀਟਿੰਗ ਤੋਂ ਬਾਅਦ ਰਾਜੀਵ ਸ਼ੁਕਲਾ ਚਲੇ ਗਏ ਸਨ।
ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪਵਨ ਕੁਮਾਰ ਬਾਂਸਲ ਦੀ ਥਾਂ ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਟਕਸਾਨੀ ਵਰਕਰਾਂ ਵਿੱਚ ਕਾਫੀ ਨਾਰਾਜ਼ਗੀ ਪਾਈ ਜਾ ਰਹੀ ਹੈ। ਇਸ ਦੌਰਾਨ ਜਿੱਥੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ। ਉੱਥੇ ਹੀ ਪਿਛਲੇ ਇਕ ਮਹੀਨੇ ਤੋਂ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਡਟੇ ਪਵਨ ਕੁਮਾਰ ਬਾਂਸਲ ਨੇ ਵੀ ਆਪਣਾ ਪ੍ਰਚਾਰ ਬੰਦ ਕਰ ਦਿੱਤਾ ਅਤੇ ਉਹ ਘਰ ਵਿੱਚ ਬੈਠ ਗਏ ਸਨ। ਇਸੇ ਨਾਰਾਜ਼ਗੀ ਨੂੰ ਦੂਰ ਕਰਨ ਲਈ ਅੱਜ ਰਾਜੀਵ ਸ਼ੁਕਲਾ ਚੰਡੀਗੜ੍ਹ ਪਹੁੰਚੇ, ਜਿਨ੍ਹਾਂ ਨੇ ਪਾਰਟੀ ਤੋਂ ਨਾਰਾਜ਼ ਵਰਕਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ।

Advertisement

Advertisement
Advertisement