ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ: ਵੱਡਾ ਮੁੱਦਾ ਬਣ ਕੇ ਉਭਰੀ ਸਿੰਘਪੁਰਾ ਰੋਡ

07:20 AM Apr 29, 2024 IST
ਸ਼ਹਿਰ ਦੀ ਖਸਤਾ ਹਾਲ ਸੜਕ ਦਿਖਾਉਂਦੇ ਹੋਏ ਸ਼ਹਿਰ ਵਾਸੀ।

ਮਿਹਰ ਸਿੰਘ
ਕੁਰਾਲੀ, 28 ਅਪਰੈਲ
ਪਿਛਲੇ ਕਈ ਸਾਲਾਂ ਤੋਂ ਲੋਕਾਂ ਲਈ ਮੁਸੀਬਤ ਬਣੀ ਸ਼ਹਿਰ ਦੀ ਸਿੰਘਪੁਰਾ ਰੋਡ ਲੋਕ ਸਭਾ ਚੋਣਾਂ ਦੌਰਾਨ ਸ਼ਹਿਰ ਦਾ ਵੱਡਾ ਮੁੱਦਾ ਬਣ ਕੇ ਉਭਰੀ ਹੈ। ਸ਼ਹਿਰ ਦੀ ਹਰ ਚੋਣ ਸਭਾ ਵਿੱਚ ਇਸ ਸੜਕ ਦਾ ਮੁੱਦਾ ਭਾਰੂ ਹੁੰਦਾ ਜਾ ਰਿਹਾ ਹੈ।
ਸਿੰਘਪੁਰਾ ਰੋਡ ਦੀ ਖਸਤਾ ਹਾਲ ਦਿਖਾਉਂਦਿਆਂ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸੜਕ ਦੀ ਹਾਲਤ ਬਹੁਤ ਖਸਤਾ ਹੈ ਜਿਸ ਕਾਰਨ ਸੜਕ ਤੋਂ ਵਾਹਨਾਂ ਦਾ ਲੰਘਣਾ ਲਗਪਗ ਬੰਦ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਧਰਨਿਆਂ ਅਤੇ ਰੋਸ ਪ੍ਰਦਰਸ਼ਨਾਂ ਮਗਰੋਂ 6 ਮਾਰਚ ਨੂੰ ਇਸ ਸੜਕ ਦੀ ਉਸਾਰੀ ਦਾ ਕੰਮ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ ਵਲੋਂ ਟੱਕ ਲਾ ਕੇ ਸ਼ੁਰੂ ਕਰਵਾਇਆ ਗਿਆ ਸੀ। ਇਸ ਮੌਕੇ ਸੜਕ ਦਾ ਕੰਮ 31 ਮਾਰਚ ਤੱਕ ਮੁਕੰਮਲ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ।
ਸ਼ਹਿਰ ਵਾਸੀਆਂ ਨੇ ਦੱਸਿਆ ਕਿ ਡੇਢ ਮਹੀਨਾ ਬੀਤਣ ਮਗਰੋਂ ਵੀ ਸੜਕ ਦੀ ਉਸਾਰੀ ਸ਼ੁਰੂ ਨਹੀਂ ਹੋਈ। ਪ੍ਰਭਾਵਿਤ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਇਹ ਸੜਕ ਨਗਰ ਕੌਂਸਲ ਰਾਹੀਂ ਬਣਵਾਈ ਜਾਣੀ ਹੈ ਅਤੇ ਵਿਰੋਧੀ ਕੌਂਸਲਰਾਂ ਦੇ ਵਾਰਡ ਹੋਣ ਕਾਰਨ ਇਸ ਕੰਮ ਨੂੰ ਲਟਕਾਇਆ ਜਾ ਰਿਹਾ ਹੈ। ਕੌਂਸਲ ਤੇ ਸਰਕਾਰ ਵੱਲੋਂ ਹੁਣ ਤੱਕ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਕੌਂਸਲ ਅਤੇ ਸਰਕਾਰ ਵਿਚਕਾਰ ਤਾਲਮੇਲ ਦੀ ਕਮੀ ਅਤੇ ਆਪਸੀ ਖਿੱਚੋਤਾਣ ਦਾ ਖਾਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਹੁਣ ਸ਼ਹਿਰ ਵਿੱਚ ਹੋਣ ਵਾਲੀ ਹਰ ਚੋਣ ਮੀਟਿੰਗ ਵਿੱਚ ਇਸ ਸੜਕ ਦਾ ਮੁੱਦਾ ਭਖਦਾ ਹੈ ਅਤੇ ਆਗੂਆਂ ਨੂੰ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ਹਿਰ ਵਿੱਚ ਮੀਟਿੰਗ ਦੌਰਾਨ ਸਪਸ਼ਟ ਕੀਤਾ ਕਿ ਸਰਕਾਰ ਜਲਦੀ ਸੜਕ ਬਣਾਉਣਾ ਚਾਹੁੰਦੀ ਹੈ ਪਰ ਕੌਂਸਲ ਪ੍ਰਧਾਨ ਵੱਲੋਂ ਫਾਈਲ ’ਤੇ ਦਸਤਖ਼ਤ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਇਹ ਕੰਮ ਲਟਕ ਗਿਆ ਹੈ। ਉਨ੍ਹਾਂ ਜ਼ਿੰਮੇਵਾਰ ਵਿਅਕਤੀਆਂ ਨੂੰ ਖ਼ਮਿਆਜ਼ਾ ਭੁਗਤਣ ਲਈ ਤਿਆਰ ਰਹਿਣ ਦੀ ਚਿਤਵਾਨੀ ਵੀ ਦਿੱਤੀ। ਉਧਰ, ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਅਨੁਸਾਰ ਚੋਣ ਜਾਬਤਾ ਲਾਗੂ ਹੋਣ ਕਾਰਨ ਉਹ ਸੜਕ ਦੇ ਵਰਕ ਆਰਡਰਾਂ ’ਤੇ ਦਸਤਖ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਖ਼ਤਮ ਹੁੰਦਿਆਂ ਹੀ ਉਹ ਦਸਤਖ਼ਤ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਤੋਂ ਪਹਿਲਾਂ ਹੀ ਸੱਤਾਧਾਰੀ ਧਿਰ ਨੇ ਸੜਕ ਦੇ ਨਿਰਮਾਣ ਦਾ ਉਦਘਾਟਨ ਕਰ ਦਿੱਤਾ।

Advertisement

Advertisement
Advertisement