ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ: ਮਹਾਗੱਠਜੋੜ ਵੱਲੋਂ ਬਿਹਾਰ ’ਚ ਸੀਟਾਂ ਦੀ ਵੰਡ ਦਾ ਐਲਾਨ

09:05 PM Mar 29, 2024 IST
Patna: Bihar RJD President Jagdanand Singh and State Congress President Akhilesh Singh join hands with CPI-ML, CPM and other leaders after releasing Grand Alliance candidates' list for Lok Sabha elections, in Patna, Friday, March 29, 2024. (PTI Photo) (PTI03_29_2024_000060B)

ਪਟਨਾ, 29 ਮਾਰਚ
ਬਿਹਾਰ ਵਿੱਚ ਆਰਜੇਡੀ ਦੀ ਅਗਵਾਈ ਵਾਲੇ ਮਹਾਗੱਠਜੋੜ ਨੇ ਸ਼ੁੱਕਰਵਾਰ ਨੂੰ ਸੀਟ ਵੰਡ ਲਈ ਆਪਣੇ ਫਾਰਮੂਲੇ ਦਾ ਐਲਾਨ ਕਰ ਦਿੱਤਾ। ਇਸ ਫਾਰਮੂਲੇ ਅਨੁਸਾਰ ਲਾਲੂ ਪ੍ਰਸਾਦ ਯਾਦਵ ਦੀ ਪਾਰਟੀ ਨੇ ਰਾਜ ਦੇ 40 ਸੰਸਦੀ ਹਲਕਿਆਂ ਵਿੱਚੋਂ ਲਗਪਗ ਦੋ ਤਿਹਾਈ ਸੀਟਾਂ ’ਤੇ ਦਾਅਵਾ ਪੇਸ਼ ਕੀਤਾ। ਮਹਾਗਠਜੋੜ ’ਚ ਆਰਜੇਡੀ ਦੀਆਂ ਭਾਈਵਾਲ ਪਾਰਟੀਆਂ ਕਾਂਗਰਸ ਅਤੇ ਤਿੰਨ ਖੱਬੀਆਂ ਪਾਰਟੀਆਂ ਹਨ। ਐਲਾਨ ਮੁਤਾਬਕ ਆਰਜੇਡੀ 26 ਸੀਟਾਂ ’ਤੇ ਚੋਣ ਲੜੇਗੀ ਜੋ 2019 ’ਚ ਲੜੀਆਂ ਚੋਣਾਂ ਤੋਂ ਨੌਂ ਸੀਟਾਂ ਜ਼ਿਆਦਾ ਹੈ। ਇਸ ਦੇ ਨਾਲ ਹੀ ਕਾਂਗਰਸ ਨੂੰ ਨੌਂ ਸੀਟਾਂ ਮਿਲੀਆਂ ਹਨ, ਪਿਛਲੀਆਂ ਚੋਣਾਂ ’ਚ ਵੀ ਪਾਰਟੀ ਨੇ ਇੰਨੀਆਂ ਹੀ ਸੀਟਾਂ ਤੋਂ ਚੋਣਾਂ ਲੜੀਆਂ ਸਨ। ਇਸ ਤੋਂ ਇਲਾਵਾ ਸੀਪੀਆਈ (ਐਮਐਲ) ਲਬਿਰੇਸ਼ਨ ਤਿੰਨ ਅਤੇ ਸੀਪੀਆਈ ਅਤੇ ਸੀਪੀਆਈ (ਐਮ) ਇੱਕ-ਇੱਕ ਸੀਟ ਤੋਂ ਚੋਣਾਂ ਲੜਨਗੀਆਂ। ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਇਕ ਦਿਨ ਬਾਅਦ ਦੇਰੀ ਨਾਲ ਇਹ ਐਲਾਨ ਕੀਤਾ ਗਿਆ। ਇਹ ਐਲਾਨ ਇਥੇ ਰਾਸ਼ਟਰੀ ਜਨਤਾ ਦਲ ਦੇ ਕੌਮੀ ਬੁਲਾਰੇ ਅਤੇ ਰਾਜ ਸਭਾ ਮੈਂਬਰ ਮਨੋਜ ਕੁਮਾਰ ਝਾਅ, ਕਾਂਗਰਸ ਦੇ ਸੂਬਾ ਪ੍ਰਧਾਨ ਅਖਿਲੇਸ਼ ਪ੍ਰਸਾਦ ਸਿੰਘ ਅਤੇ ਸੂਬੇ ਦੇ ਸੀਪੀਆਈਐਮਐਲ ਲਬਿਰੇਸ਼ਨ, ਸੀਪੀਆਈ ਅਤੇ ਸੀਪੀਐਮ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਝਾਅ ਨੇ ਕਿਹਾ ਕਿ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਗੱਠਜੋੜ ’ਚ ਤਾਲਮੇਲ ਦਾ ਪ੍ਰਦਰਸ਼ਨ ਕਰਦੇ ਹੋਏ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਹੈ ਜੋ ਸ਼ਾਇਦ ਐਨਡੀਏ ਵਿੱਚ ਨਹੀਂ ਮਿਲੇਗਾ। ਇਸ ਤੋਂ ਇਲਾਵਾ ਸੀਪੀਆਈ ਅਤੇ ਸੀਪੀਆਈ (ਐਮ) ਪਹਿਲਾਂ ਹੀ ਬੇਗੂਸਰਾਏ ਅਤੇ ਖਗੜੀਆ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੇ ਹਨ। -ਪੀਟੀਆਈ

Advertisement

Advertisement
Advertisement