ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ: ਚੰਦੂਮਾਜਰਾ ਵੱਲੋਂ ਪ੍ਰਚਾਰ ਦਾ ਤੀਜਾ ਗੇੜ ਮੁਕੰਮਲ

08:45 AM May 08, 2024 IST
ਖਾਬੜਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਇਕੱਤਰ ਵਰਕਰ ਤੇ ਆਗੂ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 7 ਮਈ
ਲੋਕ ਸਭਾ ਚੋਣਾਂ ਸਬੰਧੀ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਚੋਣ ਪ੍ਰਚਾਰ ਦਾ ਤੀਜਾ ਗੇੜ ਮੁਕੰਮਲ ਕਰ ਕੇ ਹੁਣ ਆਮ ਲੋਕਾਂ ਨਾਲ ਨਿੱਜੀ ਸੰਪਰਕ ਸ਼ੁਰੂ ਕਰ ਦਿੱਤਾ ਹੈ। ਚੰਦੂਮਾਜਰਾ ਆਪਣੇ ਸਮਰਥਕਾਂ ਸਣੇ ਅੱਜ ਸਵੇਰੇ ਨੇਚਰ ਪਾਰਕ ਫੇਜ਼-8 ਵਿੱਚ ਪਹੁੰਚੇ ਅਤੇ ਪਾਰਕ ਵਿੱਚ ਸੈਰ ਕਰ ਰਹੇ ਵਿਅਕਤੀਆਂ, ਬਜ਼ੁਰਗਾਂ, ਨੌਜਵਾਨਾਂ ਅਤੇ ਔਰਤਾਂ ਨਾਲ ਮੁਲਾਕਾਤ ਕਰ ਕੇ ਹਾਲ-ਚਾਲ ਜਾਣਿਆ। ਸ੍ਰੀ ਚੰਦੂਮਾਜਰਾ ਨੇ ਸਵੇਰ ਦੀ ਸੈਰ ਨੂੰ ਸਰੀਰਕ ਤੰਦਰੁਸਤੀ ਲਈ ਲਾਹੇਵੰਦ ਦੱਸਿਆ। ਉਨ੍ਹਾਂ ਤੰਦਰੁਸਤ ਪੰਜਾਬ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਪਿਛਲੀ ਅਕਾਲੀ ਸਰਕਾਰ ਵੱਲੋਂ ਕੀਤੇ ਕੰਮ ਗਿਣਵਾ ਕੇ ਵੋਟਾਂ ਮੰਗੀਆਂ।
ਸ੍ਰੀ ਚੰਦੂਮਾਜਰਾ ਨੇ ਦੱਸਿਆ ਕਿ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਓਪਨ ਏਅਰ ਜਿਮ ਸਥਾਪਿਤ ਕਰਨ ਸਣੇ ਲੋਕਾਂ ਖ਼ਾਸ ਕਰ ਕੇ ਨੌਜਵਾਨਾਂ ਨੂੰ ਸਾਹਿਤ ਨਾਲ ਜੋੜਨ ਲਈ ਪਾਰਕਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਸਨ। ਇਨ੍ਹਾਂ ਵਿੱਚ ਜਿੱਥੇ ਨੌਜਵਾਨ ਪ੍ਰੀਖਿਆਵਾਂ ਦੀ ਤਿਆਰੀਆਂ ਕਰਦੇ ਹਨ, ਉੱਥੇ ਬਜ਼ੁਰਗਾਂ ਨੂੰ ਅਖ਼ਬਾਰ ਪੜ੍ਹਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਪਰ ਅਫ਼ਸੋਸ ਕਿ ਪਿਛਲੀ ਕਾਂਗਰਸ ਤੇ ‘ਆਪ’ ਸਰਕਾਰ ਨੇ ਪਾਰਕਾਂ ਦੀ ਸੰਭਾਲ ਵੱਲ ਧਿਆਨ ਨਹੀਂ ਦਿੱਤਾ।
ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪਹਿਲਾਂ ਇਹ ਬਹੁਤ ਛੋਟਾ ਪਾਰਕ ਸੀ ਤੇ ਗੰਦੇ ਨਾਲੇ ਦੀ ਬਦਬੂ ਤੋਂ ਲੋਕ ਔਖੇ ਸਨ ਪਰ ਅਕਾਲੀ ਸਰਕਾਰ ਸਮੇਂ ਗੰਦੇ ਪਾਣੀ ਦੇ ਨਾਲੇ ਨੂੰ ਕਵਰ ਕੀਤਾ ਗਿਆ ਤੇ 43 ਏਕੜ ਵਿੱਚ ਨੇਚਰ ਪਾਰਕ ਦਾ ਵਿਸਥਾਰ ਕੀਤਾ ਗਿਆ।
ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਅਵਤਾਰ ਸਿੰਘ ਵਾਲੀਆ, ਐਡਵੋਕੇਟ ਗਗਨਦੀਪ ਸਿੰਘ ਬੈਦਵਾਨ, ਮੈਨੇਜਰ ਕਿਰਪਾਲ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

Advertisement

‘ਆਪ’ ਤੇ ਕਾਂਗਰਸ ਦੀਆਂ ਵਧੀਕੀਆਂ ਤੋਂ ਲੋਕ ਦੁਖੀ: ਚੰਦੂਮਾਜਰਾ

ਰੂਪਨਗਰ (ਜਗਮੋਹਨ ਸਿੰਘ): ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਦੀਆਂ ਵਧੀਕੀਆਂ ਤੋਂ ਲੋਕ ਦੁਖੀ ਹੋ ਚੁੱਕੇ ਹਨ। ਇਸ ਕਰ ਕੇ ਲੋਕ ‘ਆਪ’ ਮੁਹਾਰੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਨੂੰ ਤਰਜ਼ੀਹ ਦੇ ਰਹੇ ਹਨ। ਇਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਅਧੀਨ ਪੈਂਦੇ ਪਿੰਡ ਖਾਬੜਾ ਵਿੱਚ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦੇ ਇੰਚਾਰਜ ਕਰਨ ਸਿੰਘ ਡੀਟੀਓ ਦੀ ਅਗਵਾਈ ਅਧੀਨ ਕਰਵਾਏ ਸਮਾਗਮ ਦੌਰਾਨ ਦਰਜਨਾਂ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ, ਸੀਨੀਅਰ ਅਕਾਲੀ ਆਗੂ ਹਰਮੋਹਨ ਸਿੰਘ ਸੰਧੂ, ਪਰਮਜੀਤ ਸਿੰਘ ਲੱਖੇਵਾਲ, ਹਰਪ੍ਰੀਤ ਸਿੰਘ ਬਸੰਤ, ਨਰਿੰਦਰ ਸਿੰਘ ਮਾਵੀ, ਮੋਹਰ ਸਿੰਘ ਖਾਬੜਾ, ਬਿੱਟੂ ਬਾਜਵਾ ਸਰਪੰਚ ਰੋਡਮਾਜਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ।

Advertisement
Advertisement
Advertisement