ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ: ਮਾਹੌਲ ਖਰਾਬ ਕਰਨ ਵਾਲਿਆਂ ’ਤੇ ਰਹੇਗੀ ਤਿੱਖੀ ਨਜ਼ਰ

10:49 AM Apr 10, 2024 IST
ਨਾਕੇ ਦੌਰਾਨ ਰਾਹਗੀਰਾਂ ਦੀਆਂ ਗੱਡੀਆਂ ਦੀ ਤਲਾਸ਼ੀ ਲੈਂਦੇ ਹੋਏ ਪੁਲੀਸ ਮੁਲਾਜ਼ਮ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਅਪਰੈਲ
ਲੁਧਿਆਣਾ ਪੁਲੀਸ ਵੱਲੋਂ ਲੋਕ ਸਭਾ ਚੋਣਾਂ ਲਈ ਕਮਰ ਕੱਸੇ ਕਰ ਲਏ ਗਏ ਹਨ। ਚੋਣਾਂ ਦੌਰਾਨ ਮਾਹੌਲ ਖਰਾਬ ਕਰਨ ਵਾਲਿਆਂ ’ਤੇ ਪੁਲੀਸ ਦੀ ਖਾਸ ਨਜ਼ਰ ਰਹੇਗੀ, ਜਿਸ ਲਈ ਪੁਲੀਸ ਨੇ ਵੀ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਨਾਲ ਦੀ ਨਾਲ ਅਧਿਕਾਰੀਆਂ ਅਤੇ ਇਲਾਕਾ ਪੁਲੀਸ ਦੀ ਡਿਊਟੀ ਵੀ ਲਾ ਦਿੱਤੀ ਗਈ ਹੈ ਕਿ ਅਜਿਹੇ ਮੁਲਜ਼ਮਾਂ ਦਾ ਡੇਟਾ ਇਕੱਠਾ ਕੀਤੇ ਜਾਵੇ, ਜੋ ਮਾਹੌਲ ਖਰਾਬ ਕਰਦੇ ਹਨ ਜਾਂ ਫਿਰ ਖਰਾਬ ਕਰਾਉਣ ਦੀ ਕੋਸ਼ਿਸ਼ ਕਰਦੇ ਹਨ।
ਇਸ ਲਈ ਕਮਿਸ਼ਨਰ ਆਫ਼ ਪੁਲੀਸ ਕੁਲਦੀਪ ਚਾਹਲ ਨੇ ਸਾਰੇ ਅਧਿਕਾਰੀਆਂ ਦੀ ਡਿਊਟੀ ਵੀ ਲਾ ਦਿੱਤੀ ਹੈ ਅਤੇ ਜਲਦੀ ਰਿਪੋਰਟ ਦੇਣ ਦੇ ਹੁਕਮ ਜਾਰੀ ਕੀਤੇ ਹਨ। ਚੋਣ ਕਮਿਸ਼ਨ ਦੇ ਹੁਕਮ ਤੋਂ ਬਾਅਦ ਲੁਧਿਆਣਾ ਪੁਲੀਸ ਵੀ ਲਾਇਸੈਂਸੀ ਹਥਿਆਰ ਰੱਖਣ ਵਾਲਿਆਂ ਨੂੰ ਹੁਕਮ ਜਾਰੀ ਕਰ ਦਿੰਦੀ ਹੈ ਕਿ ਉਹ ਆਪਣੇ ਹਥਿਆਰ ਜਮ੍ਹਾਂ ਕਰਵਾਏ, ਪਰ ਇਸਦੇ ਬਾਵਜੂਦ ਅਜਿਹੇ ਕੁਝ ਲੋਕ ਹਨ, ਜੋ ਪੁਲੀਸ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਹਥਿਆਰ ਜਮ੍ਹਾਂ ਨਹੀਂ ਕਰਵਾਉਂਦੇ ਅਤੇ ਚੋਣਾਂ ਦੌਰਾਨ ਮਾਹੌਲ ਖਰਾਬ ਕਰਦੇ ਹਨ। ਕੁਝ ਲੋਕ ਅਜਿਹੇ ਵੀ ਹਨ, ਜੋ ਨਾਜਾਇਜ਼ ਹਥਿਆਰਾਂ ਨਾਲ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਦੇ ਨਾਲ ਨਾਲ ਕੁੱਟਮਾਰ, ਪੋਸਟਰ ਫਾੜ੍ਹਨ ਦੀ ਰਾਜਨੀਤੀ ਅਤੇ ਹੋਰ ਤਰੀਕੇ ਨਾਲ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਲਈ ਪੁਲੀਸ ਨੇ ਸਾਰਾ ਰਿਕਾਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲੀਸ ਰਿਕਾਰਡ ਅਨੁਸਾਰ 426 ਦੇ ਕਰੀਬ ਲੋਕਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ ਜੋ ਚੋਣਾਂ ਦੌਰਾਨ ਲੁੱਟ, ਕਤਲ ਦੀ ਕੋਸ਼ਿਸ਼, ਆਰਮਜ਼ ਐਕਟ ਵਰਗੇ ਸੰਗੀਨ ਦੋਸ਼ਾਂ ਹੇਠ ਨਾਮਜ਼ਦ ਹਨ, ਪਰ 164 ਮੁਲਜ਼ਮਾਂ ਦੀ ਸੂਚੀ ਪੁਲੀਸ ਨੇ ਅਜਿਹੀ ਤਿਆਰ ਕੀਤੀ ਹੈ, ਜੋ ਸਿਰਫ਼ ਚੋਣਾਂ ਦੌਰਾਨ ਹੀ ਮਾਹੌਲ ਖਰਾਬ ਕਰਦੇ ਹਨ। 2019 ਲੋਕ ਸਭਾ ਚੋਣਾਂ ਦੌਰਾਨ ਨਜ਼ਰ ਮਾਰੀ ਜਾਵੇ ਤਾਂ ਪੁਲੀਸ ਨੇ ਸ਼ਹਿਰ ਦੇ ਵੱਖ-ਵੱਖ ਥਾਣਿਆਂ ’ਚ 36 ਅਜਿਹੇ ਪੁਆਇੰਟ ਸਨ, ਜਿੱਥੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ 13 ਮਾਮਲੇ ਪੁਲੀਸ ਨੇ ਦਰਜ ਕਰ 42 ਲੋਕਾਂ ਨੂੰ ਨਾਜ਼ਮਦ ਕੀਤਾ ਸੀ। ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਜ਼ਿੰਮੇਵਾਰੀ ਪੰਜਾਬ ਪੁਲੀਸ ਦੇ ਨਾਲ-ਨਾਲ ਪੈਰਾਮਿਲਟਰੀ ਫੋਰਸ ਦੀ ਵੀ ਹੁੰਦੀ ਹੈ। ਪੈਰਾਮਿਲਟਰੀ ਫੋਰਸ ਲੁਧਿਆਣਾ ’ਚ ਪੁੱਜਣੀ ਸ਼ੁਰੂ ਹੋ ਗਈ ਹੈ, ਜੋ ਵੱਖ-ਵੱਖ ਥਾਂਵਾਂ ’ਤੇ ਆਪਣੀ ਡਿਊਟੀ ਕਰ ਰਹੇ ਹਨ। ਹੁਣ ਜਿਵੇਂ ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆਉਂਦਾ ਜਾਵੇਗਾ, ਪੈਰਾ ਮਿਲਟਰੀ ਫੋਰਸ ਦੀ ਡਿਊਟੀ ਰੈਲੀਆਂ ਤੋਂ ਲੈ ਕੇ ਨਾਕੇਬੰਦੀ ਅਤੇ ਫਿਰ ਬੂਥਾਂ ’ਤੇ ਵੀ ਲਾਈ ਜਾਵੇਗੀ। ਵੋਟਾਂ ਦੀ ਗਿਣਤੀ ਦੇ ਦਿਨ ਵੀ ਪੈਰਾਮਿਲਟਰੀ ਫੋਰਸ ਦੇ ਨਾਲ ਨਾਲ ਪੰਜਾਬ ਪੁਲੀਸ ਦਾ ਸਖ਼ਤ ਪਹਿਰਾ ਰਹੇਗਾ। ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲੀਸ ਦੇ ਵੱਲੋਂ ਸੁਰੱਖਿਆ ਪ੍ਰਬੰਧ ਪੂਰੇ ਕਰ ਲਏ ਹਨ। ਸ਼ਹਿਰ ’ਚ ਚੋਣਾਂ ਸ਼ਾਂਤੀ ਨਾਲ ਪੂਰੀਆਂ ਕਰਵਾਈਆਂ ਜਾਣਗੀਆਂ। ਕਿਸੇ ਨੂੰ ਵੀ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜੇਕਰ ਕੋਈ ਮਾਹੌਲ ਖਰਾਬ ਕਰਦਾ ਹੈ ਜਾਂ ਫਿਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਦੇ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲੀਸ ਦੇ ਵੱਲੋਂ ਸੂਚੀ ਤਿਆਰ ਕਰ ਲਈ ਹੈ।

Advertisement

Advertisement
Advertisement