ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਚੋਣਾਂ: ਹੁਣ ਤੱਕ ਸਿਰਫ਼ 25 ਫ਼ੀਸਦੀ ਲਾਇਸੈਂਸੀ ਹਥਿਆਰ ਜਮ੍ਹਾਂ ਹੋਏ

10:41 AM Mar 23, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਮਾਰਚ
ਸੰਸਦੀ ਚੋਣਾਂ ਦੇ ਐਲਾਨ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੁਲੀਸ ਕੋਲ ਹਥਿਆਰ ਜਮ੍ਹਾਂ ਕਰਵਾਉਣ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਸਿਰਫ਼ 25 ਫ਼ੀਸਦੀ ਹਥਿਆਰ ਪੁਲੀਸ ਜਾਂ ਸਬੰਧਤ ਗੰਨ ਹਾਊਸ ਕੋਲ ਜਮ੍ਹਾਂ ਹੋਏ ਹਨ। ਜਾਣਕਾਰੀ ਅਨੁਸਾਰ ਚੋਣਾਂ ਦੇ ਐਲਾਨ ਤੋਂ ਲੈ ਕੇ ਹੁਣ ਤੱਕ ਸ਼ਹਿਰੀ ਪੁਲੀਸ ਦੇ ਕਮਿਸ਼ਨਰੇਟ ਕੋਲ, ਦਿਹਾਤੀ ਪੁਲੀਸ ਜ਼ਿਲ੍ਹੇ ਵਿੱਚ ਪੁਲੀਸ ਕੋਲ ਅਤੇ ਗੰਨ ਹਾਊਸਾਂ ਕੋਲ ਲਗਪਗ 9500 ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਏ ਗਏ ਹਨ। ਜਦੋ ਕਿ ਪੁਲੀਸ ਕਮਿਸ਼ਨਰੇਟ ਅਤੇ ਦਿਹਾਤੀ ਪੁਲੀਸ ਜਿਲੇ ਦੋਵਾਂ ਕੋਲ ਲਗਪਗ 41,900 ਅਸਲਾ ਲਾਇਸੈਂਸਧਾਰਕ ਹਨ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਿਟੀ ਪੁਲੀਸ ਕੋਲ ਹੁਣ ਤੱਕ ਲਗਭਗ 4500 ਲਾਇਸੈਂਸੀ ਹਥਿਆਰ ਜਮ੍ਹਾ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀ ਬਿਨਾਂ ਕਿਸੇ ਦੇਰੀ ਦੇ ਲਾਇਸੈਂਸ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਲਈ ਪਹੁੰਚ ਕਰ ਰਹੇ ਹਨ। ਇਸੇ ਤਰ੍ਹਾਂ ਜਿਲਾ ਦਿਹਾਤੀ ਪੁਲੀਸ ਕੋਲ 26,237 ਲਾਇਸੈਂਸੀ ਹਥਿਆਰ ਵਿੱਚੋਂ ਹੁਣ ਤੱਕ ਲਗਪਗ 5000 ਹਥਿਆਰ ਜਮ੍ਹਾਂ ਕਰਵਾਏ ਗਏ ਹਨ। ਡੀਸੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਬੰਧੀ ਮਿਆਦ ਵਿੱਚ ਵਾਧਾ ਕਰੇਗਾ ਕਿਉਂਕਿ ਪਹਿਲਾਂ ਦਿੱਤਾ ਗਿਆ ਸਮਾਂ ਬਹੁਤ ਘੱਟ ਸੀ।

Advertisement

Advertisement