ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਮੈਂਬਰ ਔਜਲਾ ਦੀ ਮਾਤਾ ਦਾ ਸਸਕਾਰ

06:52 AM Jan 13, 2025 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਜਨਵਰੀ
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਸ੍ਰੀਮਤੀ ਗੁਰਮੀਤ ਕੌਰ ਔਜਲਾ ਦਾ ਅੱਜ ਇੱਥੇ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿਖਾਈ। ਇਸ ਮੌਕੇ ਸ੍ਰੀ ਔਜਲਾ ਦੇ ਪਿਤਾ ਸਰਬਜੀਤ ਸਿੰਘ ਔਜਲਾ ਅਤੇ ਉਨ੍ਹਾਂ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਹਾਜ਼ਰ ਸਨ। ਬੀਬੀ ਗੁਰਮੀਤ ਕੌਰ ਦਾ ਲੰਬੀ ਬਿਮਾਰੀ ਮਗਰੋਂ 11 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਅੱਜ ਜੰਮੂ ਦੇ ਸਾਬਕਾ ਡੀਜੀਪੀ ਦਿਲਬਾਗ ਸਿੰਘ, ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਸੁਨੀਲ ਦੱਤੀ, ਦਿਨੇਸ਼ ਬੱਸੀ, ਮਮਤਾ ਦੱਤਾ, ਗੁਰਪ੍ਰੀਤ ਸਿੰਘ ਰੰਧਾਵਾ, ਕੌਂਸਲਰ ਰਾਜ ਕੰਵਲ ਪ੍ਰਿਤਪਾਲ ਸਿੰਘ ਲੱਕੀ, ਜਸਬੀਰ ਡਿੰਪਾ, ਸ਼ਿੰਦਾ ਕੌਂਸਲਰ, ਯੂਨਸ ਕੁਮਾਰ, ਜੁਗਲ ਕਿਸ਼ੋਰ ਸ਼ਰਮਾ, ਡਾ. ਰਾਜਕੁਮਾਰ ਸ਼ਾਮਲ ਸਨ। ਇਸ ਤੋਂ ਪਹਿਲਾਂ ਲੋਕਾਂ ਦੇ ਦਰਸ਼ਨਾਂ ਲਈ ਮ੍ਰਿਤਕ ਦੇਹ ਨੂੰ ਗ੍ਰਹਿ ਵਿੱਚ ਰੱਖਿਆ ਗਿਆ ਸੀ।

Advertisement

Advertisement