ਲੋਕ ਸਭਾ ਦੀ ਕਾਰਵਾਈ ਮੁਲਤਵੀ
01:40 PM Jun 27, 2024 IST
ਨਵੀਂ ਦਿੱਲੀ, 27 ਜੂਨ
ਸਦਨ ਵਿਚ ਹੋਈ ਸੰਯੁਕਤ ਬੈਠਕ ਵਿਚ ਰਾਸ਼ਟਰਪਤੀ ਦੇ ਸੰਬੋਧਨ ਦੀ ਕਾਪੀ ਅਤੇ ਕੁਝ ਬਿੱਲ ਪੇਸ਼ ਕੀਤੇ ਜਾਣ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਕਾਂਗਰਸ ਦੇ ਨਵੇਂ ਚੁਣੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਅੱਜ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਪਹਿਲਾਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਨੇ ਸੰਵਿਧਾਨ ਦੀ ਕਾਪੀ ਫੜ ਕੇ ਅੰਗਰੇਜ਼ੀ ਵਿੱਚ ਸਹੁੰ ਚੁੱਕੀ। ਉਨ੍ਹਾਂ ਸਹੁੰ ਚੁੱਕਣ ਤੋਂ ਬਾਅਦ ‘ਜੈ ਹਿੰਦ, ਜੈ ਸੰਵਿਧਾਨ,’ ਕਿਹਾ। ਜ਼ਿਕਰਯੋਗ ਹੈ ਕਿ ਜੇਲ੍ਹ ਵਿੱਚ ਬੰਦ ਦੋ ਆਜ਼ਾਦ ਸੰਸਦ ਮੈਂਬਰਾਂ ਸਣੇ ਪੰਜ ਹੋਰ ਮੈਂਬਰਾਂ ਨੇ ਸਹੁੰ ਚੁੱਕਣੀ ਹੈ। ਪੀਟੀਆਈ
Advertisement
Advertisement
Related News
Advertisement