ਲੋਕ ਸਭਾ ’ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼
01:46 PM Sep 19, 2023 IST
ਨਵੀਂ ਦਿੱਲੀ, 19 ਸਤੰਬਰ
ਸੰਸਦ ਦੇ ਨਵੇਂ ਭਵਨ ਵਿੱਚ ਅੱਜ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ। ਇਸ ਦੌਰਾਨ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ। ਨਵੀਂ ਸੰਸਦ ’ਚ ਇਹ ਪਹਿਲਾ ਬਿੱਲ ਪੇਸ਼ ਕੀਤਾ ਗਿਆ ਹੈ।ਔਰਤਾਂ ਦੇ ਰਾਖਵੇਂਕਰਨ ਨਾਲ ਸਬੰਧਤ ਇਸ ਬਿੱਲ ਦਾ ਨਾਂ ਨਾਰੀ ਸ਼ਕਤੀ ਵੰਦਨ ਹੈ। ਮੰਤਰੀ ਨੇ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਲੋਕ ਸਭਾ ’ਚ ਮਹਿਲਾ ਮੈਂਬਰਾਂ ਦੀ ਗਿਣਤੀ, ਜੋ ਇਸ ਵੇਲੇ 82 ਹੈ, ਉਹ ਵੱਧ ਕੇ 181 ਹੋ ਜਾਵੇਗੀ। ਇਸ ਸੰਵਿਧਾਨ ਸੋਧ ਬਿੱਲ ਵਿੱਚ ਲੋਕ ਸਭਾ, ਵਿਧਾਨ ਸਭਾਵਾਂ ਅਤੇ ਦਿੱਲੀ ਵਿਧਾਨ ਸਭਾ ਵਿੱਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਆਂ ਕਰਨ ਦਾ ਪ੍ਰਸਤਾਵ ਹੈ। ਇਹ ਰਾਖਵਾਂਕਰਨ ਹੱਦਬੰਦੀ ਪ੍ਰਕਿਰਿਆ ਤੋਂ ਬਾਅਦ ਲਾਗੂ ਹੋਵੇਗਾ ਅਤੇ 15 ਸਾਲਾਂ ਤੱਕ ਜਾਰੀ ਰਹੇਗਾ। ਹਰ ਹੱਦਬੰਦੀ ਪ੍ਰਕਿਰਿਆ ਤੋਂ ਬਾਅਦ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ ਰਾਖਵੀਆਂ ਸੀਟਾਂ ਦੀ ਅਦਲਾ-ਬਦਲੀ ਹੋਵੇਗੀ। ਬਿੱਲ ਪੇਸ਼ ਕਰਨ ਬਾਅਦ ਸਦਨ ਬਾਕੀ ਦਿਨ ਲਈ ਉਠਾਅ ਦਿੱਤਾ ਗਿਆ।
Advertisement

Advertisement
Advertisement