ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸੇਵਾ ਸੁਸਾਇਟੀ ਨੇ ਹੋਣਹਾਰ ਵਿਦਿਆਰਥੀ ਸਨਮਾਨੇ

08:34 AM Apr 26, 2024 IST
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਲੋਕ ਸੇਵਾ ਸੁਸਾਇਟੀ ਦੇ ਅਹੁਦੇਦਾਰ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 25 ਅਪਰੈਲ
ਲੋਕ ਸੇਵਾ ਸੁਸਾਇਟੀ ਜਗਰਾਉਂ ਨੇ ਦਸਵੀਂ ਦੀ ਪ੍ਰੀਖਿਆ ’ਚੋਂ ਪੰਜਾਬ ਦੀ ਮੈਰਿਟ ਲਿਸਟ ’ਚ ਨਾਮ ਦਰਜ ਕਰਨ ਵਾਲੇ ਪੰਜ ਵਿਦਿਆਰਥੀਆਂ ਸਮੇਤ 12 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਥਾਨਕ ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਜਿੰਦਰ ਜੈਨ, ਪ੍ਰਧਾਨ ਮਨੋਹਰ ਸਿੰਘ ਟੱਕਰ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਸੁਨੀਲ ਬਜਾਜ ਦੀ ਅਗਵਾਈ ’ਚ ਕਰਵਾਏ ਸਮਾਗਮ ’ਚ ਡੀਏਵੀ ਸਕੂਲ ਦੇ ਪ੍ਰਿੰਸੀਪਲ ਵੇਦ ਵਰਤ ਪਲਾਹ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਵਾਮੀ ਰੂਪ ਚੰਦ ਜੈਨ ਸਕੂਲ ਦੀ ਪ੍ਰਿੰਸੀਪਲ ਰਾਜਪਾਲ ਕੌਰ, ਸਨਮਤੀ ਸਕੂਲ ਦੀ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ, ਤਾਰਾ ਦੇਵੀ ਜਿੰਦਲ ਸਕੂਲ ਦੀ ਪ੍ਰਿੰਸੀਪਲ ਨਿਧੀ ਗੁਪਤਾ ਤੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਹੈੱਡ ਸੁਨੀਲ ਕੁਮਾਰ ਆਦਿ ਨੇ ਸੁਸਾਇਟੀ ਦੀ ਸ਼ਲਾਘਾ ਕੀਤੀ। ਇਸ ਮੌਕੇ ਮੈਰਿਟ ਸੂਚੀ ’ਚ ਨਾਮ ਦਰਜ ਕਰਾਉਣ ਵਾਲੇ ਜਗਰਾਉਂ ਦੇ ਪੰਜ ਵਿਦਿਆਰਥੀਆਂ ਗੁਰਲੀਨ ਕੌਰ ਪੁੱਤਰੀ ਬਲਜੀਤ ਸਿੰਘ, ਕਿਰਨਜੀਤ ਸਿੰਘ ਰਾਏ ਪੁੱਤਰ ਇਕਬਾਲ ਸਿੰਘ ਰਾਏ, ਦਿਲਪ੍ਰੀਤ ਕੌਰ ਪੁੱਤਰੀ ਗੁਰਚਰਨ ਸਿੰਘ, ਰਮਨਦੀਪ ਕੌਰ ਪੁੱਤਰੀ ਲਖਵਿੰਦਰ ਸਿੰਘ ਅਤੇ ਤਨਵੇ ਵਰਮਾ ਪੁੱਤਰ ਸੁਰਿੰਦਰ ਕੁਮਾਰ ਸਣੇ 12 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਇਲਾਵਾ ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਸਨਮਾਨਿਤ ਕੀਤਾ।

Advertisement

Advertisement
Advertisement