ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸੇਵਾ ਸੁਸਾਇਟੀ ਨੇ ਹੋਣਹਾਰ ਵਿਦਿਆਰਥੀ ਸਨਮਾਨੇ

10:14 AM May 22, 2024 IST
ਹੋਣਹਾਰ ਵਿਦਿਆਰਥੀਆਂ ਨਾਲ ਸੁਸਾਇਟੀ ਦੇ ਅਹੁਦੇਦਾਰ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 21 ਮਈ
ਸਥਾਨਕ ਮਹਾਪ੍ਰਗਿਆ ਸਕੂਲ ਵਿੱਚ ਸਮਾਜ ਸੇਵੀ ਸੰਸਥਾ ਲੋਕ ਸੇਵਾ ਸੁਸਾਇਟੀ ਨੇ ਸਨਮਾਨ ਸਮਾਗਮ ਕਰਵਾਇਆ। ਇਸ ਵਿੱਚ ਪ੍ਰੀਖਿਆ ਦੌਰਾਨ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਨੋਹਰ ਸਿੰਘ ਟੱਕਰ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਖਜ਼ਾਨਚੀ ਸੁਨੀਲ ਬਜਾਜ ਦੀ ਅਗਵਾਈ ਹੇਠ ਇਸ ਚੌਥੇ ਸਨਮਾਨ ਸਮਾਰੋਹ ਵਿੱਚ ਮਹਾਪ੍ਰਗਿਆ ਸਕੂਲ ਦੇ 13 ਅਤੇ ਐੱਲਐੱਲਬੀ ਦੇ ਤੀਸਰੇ ਸਮੈਸਟਰ ਵਿੱਚੋਂ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਆਂਚਲ ਗਰਗ ਦਾ ਸਨਮਾਨ ਕੀਤਾ ਗਿਆ। ਸਮਾਰੋਹ ਦੇ ਮੁੱਖ ਮਹਿਮਾਨ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਵਰਿੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਚੇਅਰਮੈਨ ਅਰੋੜਾ ਅਤੇ ਪ੍ਰਧਾਨ ਟੱਕਰ ਨੇ ਦੱਸਿਆ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚੋਂ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 13 ਵਿਦਿਆਰਥੀਆਂ ਅਤੇ ਸਕੂਲ ਦੇ ਨੌਂ ਅਧਿਆਪਕਾਂ ਦਾ ਸੁਸਾਇਟੀ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਮਹਾਪ੍ਰਗਿਆ ਸਕੂਲ ਦੇ ਡਾਇਰੈਕਟਰ ਵਿਸ਼ਾਲ ਜੈਨ ਨੇ ਸਨਮਾਨਿਤ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Advertisement

Advertisement