ਲੋਕਪਾਲ ਵੱਲੋਂ ਸਾਬਕਾ ਚੀਫ ਜਸਟਿਸ ਚੰਦਰਚੂੜ ਖ਼ਿਲਾਫ਼ ਸ਼ਿਕਾਇਤ ਦਾ ਨਿਬੇੜਾ
06:57 AM Jan 07, 2025 IST
ਨਵੀਂ ਦਿੱਲੀ, 6 ਜਨਵਰੀ
ਭ੍ਰਿਸ਼ਟਾਚਾਰ ਰੋਕੂ ਸੰਸਥਾ ਲੋਕਪਾਲ ਨੇ ‘ਅਧਿਕਾਰ ਖੇਤਰ ਤੋਂ ਬਾਹਰ’ ਹੋਣ ਦਾ ਹਵਾਲਾ ਦਿੰਦਿਆਂ ਸਾਬਕਾ ਚੀਫ ਜਸਟਿਸ ਡੀਵਾਈ ਚੰਦਰਚੂੜ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਦੋਸ਼ ਲਾਉਣ ਵਾਲੀ ਇੱਕ ਸ਼ਿਕਾਇਤ ਦਾ ਨਿਬੇੜਾ ਕਰ ਦਿੱਤਾ ਹੈ। ਇੱਕ ਅਧਿਕਾਰਤ ਹੁਕਮ ’ਚ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ 18 ਅਕਤੂਬਰ, 2024 ਨੂੰ ਭਾਰਤ ਦੇ ਤਤਕਾਲੀ ਚੀਫ ਜਸਟਿਸ ਖ਼ਿਲਾਫ਼ ਇੱਕ ਨੇਤਾ ਤੇ ਸਿਆਸੀ ਪਾਰਟੀ ਨੂੰ ਲਾਭ ਪਹੁੰਚਾਉਣ ਅਤੇ ਉਨ੍ਹਾਂ ਨੂੰ ਬਚਾਉਣ ਲਈ ਅਹੁਦੇ ਦੀ ਦੁਰਵਰਤੋਂ ਕਰਨ ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਾਉਂਦਿਆਂ ਸ਼ਿਕਾਇਤ ਕੀਤੀ ਗਈ ਸੀ। ਲੋਕਪਾਲ ਮੁਖੀ ਜਸਟਿਸ ਏਐੱਸ ਖਾਨਵਿਲਕਰ ਤੇ ਪੰਜ ਹੋਰ ਮੈਂਬਰਾਂ ਵੱਲੋਂ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ, ‘ਅਸੀਂ ਇਸ ਸ਼ਿਕਾਇਤ ਨੂੰ ਅਧਿਕਾਰ ਖੇਤਰ ਤੋਂ ਬਾਹਰ ਮੰਨਦੇ ਹੋਏ ਇਸ ਦਾ ਨਿਬੇੜਾ ਕਰਦੇ ਹਾਂ।’ -ਪੀਟੀਆਈ
Advertisement
Advertisement