ਲੰਡਨ: ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖਾਲਿਸਤਾਨ ਹਮਾਇਤੀਆਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਥੋੜ੍ਹੇ ਲੋਕ ਜੁੜੇ
03:16 PM Jul 09, 2023 IST
Advertisement
ਲੰਡਨ, 9 ਜੁਲਾਈ
ਲੰਡਨ ਵਿੱਚ ਲੰਘੇ ਦਿਨ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖਾਲਿਸਤਾਨ ਪੱਖੀ ਪ੍ਰਦਰਸ਼ਨ ਵਿੱਚ ਬਹੁਤ ਘੱਟ ਲੋਕ ਸ਼ਾਮਲ ਹੋਏ। ਰੈਲੀ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੁਰਾਈਸਵਾਮੀ ਅਤੇ ਬਰਮਿੰਘਮ ਵਿੱਚ ਭਾਰਤ ਦੇ ਕੌਂਸਲ ਜਨਰਲ ਡਾ. ਸ਼ਸ਼ਾਂਕ ਵਿਕਰਮ ਦੀਆਂ ਤਸਵੀਰਾਂ ਵਾਲੇ ਵਿਵਾਦਤ ਪੋਸਟਰਾਂ ਦੀ ਵਰਤੋਂ ਕੀਤੀ ਗਈ। ਇਸ ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਮੌਜੂਦ ਸਨ, ਹਾਲਾਂਕਿ ਧਰਨਾ ਜਲਦੀ ਹੀ ਸਮਾਪਤ ਹੋ ਗਿਆ। ਮੈਟਰੋਪੋਲੀਟਨ ਪੁਲੀਸ ਦੇ ਬੁਲਾਰੇ ਨੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਕਿਹਾ ਸੀ, ‘ਪੁਲੀਸ ਦੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ।’’ ਚੇਤੇ ਰਹੇ ਕਿ ਇਸ ਹਫਤੇ ਦੇ ਸ਼ੁਰੂ ਵਿੱਚ, ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਭਾਰਤ ਵਿਰੋਧੀ ਪੋਸਟਰ ਜਨਤਕ ਕੀਤੇ ਜਾਣ ਤੋਂ ਬਾਅਦ, ਯੂਕੇ ਸਰਕਾਰ ਨੇ ਐਲਾਨ ਕੀਤਾ ਸੀ ਕਿ ਲੰਡਨ ਵਿੱਚ ਭਾਰਤੀ ਪ੍ਰਦਰਸ਼ਨਕਾਰੀਆਂ ’ਤੇ ਪਾਬੰਦੀ ਲਗਾਈ ਜਾਵੇਗੀ। ਸੂਨਕ ਸਰਕਾਰ ਨੇ ਕਿਹਾ ਸੀ ਕਿ ਹਾਈ ਕਮਿਸ਼ਨ ’ਤੇ ਕੋਈ ਵੀ ਹਮਲਾ ਅਸਵੀਕਾਰਨਯੋਗ ਹੈ। -ਪੀਟੀਆਈ
Advertisement
Advertisement
Advertisement