ਲੰਡਨ: ਅੱਗ ਲੱਗਣ ਕਾਰਨ ਭਾਰਤੀ ਮੂਲ ਦੇ ਪਰਿਵਾਰ ਦੇ ਪੰਜ ਜੀਆਂ ਦੀ ਮੌਤ
10:50 PM Nov 13, 2023 IST
Advertisement
ਲੰਡਨ, 13 ਨਵੰਬਰ
Advertisement
ਪੱਛਮੀ ਲੰਡਨ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਮੈਟਰੋਪੋਲੀਟਨ ਪੁਲੀਸ ਨੇ ਅੱਜ ਇਸ ਘਟਨਾ ਦੀ ਜਾਂਚ ਦਾ ਐਲਾਨ ਕੀਤਾ ਹੈ। ਹਾਲਾਂਕਿ, ਪੁਲੀਸ ਨੇ ਪੀੜਤਾਂ ਦੇ ਨਾਮ ਨਹੀਂ ਦੱਸੇ। ਸਥਾਨਕ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਇਹ ਪਰਿਵਾਰ ਭਾਰਤ ਮੂਲ ਦਾ ਸੀ ਅਤੇ ਐਤਵਾਰ ਰਾਤ ਨੂੰ ਅੱਗ ਲੱਗਣ ਤੋਂ ਪਹਿਲਾਂ ਦੀਵਾਲੀ ਮਨਾ ਰਿਹਾ ਸੀ। -ਪੀਟੀਆਈ
Advertisement