For the best experience, open
https://m.punjabitribuneonline.com
on your mobile browser.
Advertisement

ਲੰਡਨ: ਪਰਿਵਾਰ ਨੇ ਖੰਡਾ ਦੀ ਮੌਤ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ

01:22 PM Oct 03, 2023 IST
ਲੰਡਨ  ਪਰਿਵਾਰ ਨੇ ਖੰਡਾ ਦੀ ਮੌਤ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ
Advertisement

ਲੰਡਨ, 3 ਅਕਤੂਬਰ
ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ’ਤੇ ਹਮਲੇ ਦਾ ਮੁੱਖ ਸਾਜ਼ਿਸ਼ਘਾੜਾ ਅਵਤਾਰ ਸਿੰਘ ਖੰਡਾ, ਜਿਸ ਦੀ ਇਸ ਸਾਲ ਮੌਤ ਹੋ ਗਈ ਸੀ, ਦੇ ਪਰਿਵਾਰ ਨੇ ਮੌਤ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਪਰਿਵਾਰ ਦੇ ਨਾਲ-ਨਾਲ ਸਿੱਖ ਫੈਡਰੇਸ਼ਨ ਯੂਕੇ ਵੱਲੋਂ ਇਹ ਅਪੀਲ ਉਸ ਸਮੇਂ ਆਈ ਜਦੋਂ ਖਾਲਿਸਤਾਨ ਸਮਰਥਕਾਂ ਨੇ ਸੋਮਵਾਰ ਨੂੰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਭਾਰਤ ਵਿਰੋਧੀ ਪ੍ਰਦਰਸ਼ਨ ਕੀਤਾ। ਮੀਡੀਆ ਮੁਤਾਬਕ ਜਾਂਚ ਦੀ ਮੰਗ ਬੈਰਿਸਟਰ ਮਾਈਕਲ ਪੋਲਕ ਕਰ ਰਹੇ ਹਨ, ਜਨਿ੍ਹਾਂ ਨੇ ਦੋਸ਼ ਲਾਇਆ ਕਿ ਬਰਤਾਨਵੀ ਪੁਲੀਸ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਖੰਡਾ ਖ਼ਤਰੇ ਵਿੱਚ ਸੀ। ਪੋਲਕ ਨੇ ਕਿਹਾ ਕਿ ਉਹ ਨਿਸ਼ਚਿਤ ਤੌਰ 'ਤੇ ਇਹ ਨਹੀਂ ਕਹਿ ਸਕਦੇ ਕਿ ਖੰਡਾ ਦੀ ਮੌਤ ਪਿੱਛੇ ਭਾਰਤ ਦਾ ਹੱਥ ਸੀ ਪਰ ਹਾਲਾਤ ਜਾਂਚ ਦੀ ਮੰਗ ਕਰ ਰਹੇ ਹਨ। ਖੰਡਾ ਦੀ ਇਸ ਸਾਲ 15 ਜੂਨ ਨੂੰ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਬਰਮਿੰਘਮ ਦੇ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਮੌਤ ਹੋ ਗਈ ਸੀ। ਮੌਤ ਦਾ ਅਧਿਕਾਰਤ ਕਾਰਨ ਖੂਨ ਦਾ ਕੈਂਸਰ ਦੱਸਿਆ ਗਿਆ ਸੀ। ਖੰਡਾ ਦੇ ਪਰਿਵਾਰ ਨੇ ਕਿਹ ਕਿ ਉਨ੍ਹਾਂ ਅਜਿਹਾ ਕੋਈ ਮੈਡੀਕਲ ਰਿਕਾਰਡ ਜਾਂ ਰਿਪੋਰਟ ਨਹੀਂ ਦਿੱਤੀ ਗਈ, ਜਿਸ ਤੋਂ ਪਤਾ ਲੱਗੇ ਕਿ ਉਸ ਦੀ ਮੌਤ ਕੈਂਸਰ ਨਾਲ ਹੋਈ ਹੈ। ਉਸ ਦੀ ਮਾਂ, ਜੋ ਕਥਿਤ ਤੌਰ 'ਤੇ ਗ੍ਰਹਿ ਦਫਤਰ ਦੁਆਰਾ ਵੀਜ਼ਾ ਦੇਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਅੰਤਿਮ-ਸੰਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੀ, ਨੇ ਕਿਹਾ ਕਿ ਉਸ ਨੂੰ ਵਿਸ਼ਵਾਸ ਹੈ ਕਿ ਉਸ ਨੂੰ ਜ਼ਹਿਰ ਦਿੱਤਾ ਗਿਆ ਸੀ।

Advertisement

Advertisement
Author Image

Advertisement
Advertisement
×