ਲੰਮੇ ਕੇਸ, ਦੁਮਾਲਾ ਅਤੇ ਦਸਤਾਰ ਮੁਕਾਬਲੇ
ਪੱਤਰ ਪ੍ਰੇਰਕ
ਸੰਦੌੜ, 1 ਅਗਸਤ
ਭਾਈ ਮਰਦਾਨਾ ਜੀ ਚੈਰੀਟੇਬਲ ਟਰੱਸਟ ਵੱਲੋਂ ਸ਼ਾਨ-ਏ-ਦਸਤਾਰ ਮੁਕਾਬਲਿਆਂ ਦੀ ਲੜੀ ਤਹਿਤ ਬਾਬਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਬਾਬੇ ਸਿੰਘ ਸ਼ਹੀਦ ਪਿੰਡ ਅਬਦੁੱਲਾਪੁਰ ਚੁਹਾਣੇ ਵਿਚ ਲੰਮੇ ਕੇਸ, ਦੁਮਾਲਾ ਤੇ ਦਸਤਾਰ ਮੁਕਾਬਲੇ ਕਰਵਾਏ ਗਏ। ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਤੇ ਆਡੀਸ਼ਨ ਪ੍ਰਬੰਧਕ ਰੁਲਦਾ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਤਕਰੀਬਨ 500 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ। ਚੁਣੇ ਹੋਏ 15 ਬੱਚਿਆਂ ਨੂੰ ਸੈਮੀਫਾਈਨਲ ਦੇ ਐਂਟਰੀ ਕਾਰਡ ਦਿੱਤੇ ਗਏ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ, ਕਵੀਸ਼ਰੀ, ਕਵਿਤਾ ਤੇ ਧਾਰਮਿਕ ਗੀਤ ਪੇਸ਼ ਕੀਤੇ ਗਏ। ਸਾਰੇ ਚੁਣੇ ਹੋਏ ਬੱਚਿਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਯਾਦਗਾਰੀ ਸਨਮਾਨ ਚਿੰਨ੍ਹ ਤੇ ਮੈਡਲਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਨਮਾਨਿਤ ਕੀਤਾ ਗਿਆ। ਭਾਈ ਅੰਤਰਜੋਤ ਸਿੰਘ ਨੇ ਕਿਹਾ ਕਿ ਇਨਾਂ ਮੁਕਾਬਲਿਆਂ ਵਿੱਚ ਚੁਣੇ ਹੋਏ ਬੱਚਿਆਂ ਨੂੰ ਸੈਮੀਫਾਈਨਲ ਵਿਚ ਭੇਜਿਆ ਜਾਵੇਗਾ। ਇਸ ਮੌਕੇ ਕਰਮਜੀਤ ਸਿੰਘ ਢਿੱਲੋਂ, ਮਨਜੀਤ ਸਿੰਘ ਖਜਾਨਚੀ, ਗੁਰਮੇਲ ਸਿੰਘ ਪ੍ਰਧਾਨ, ਜਸਵਿੰਦਰ ਸਿੰਘ, ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਪ੍ਰਚਾਰਕ ਪੁਸ਼ਪਿੰਦਰ ਸਿੰਘ ਆਦਿ ਹਾਜ਼ਰ ਸਨ।