ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਲਕਾ ਲੁਧਿਆਣਾ ਤੋਂ ਅਕਾਲੀ ਦਲ ਤੇ ਕਾਂਗਰਸ ਨੂੰ ਉਮੀਦਵਾਰਾਂ ਦੀ ਭਾਲ

07:22 AM Apr 17, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਗੁਰਿੰਦਰ ਸਿੰਘ
ਲੁਧਿਆਣਾ, 16 ਅਪਰੈਲ
ਲੋਕ ਸਭਾ ਚੋਣਾਂ ਲਈ ਲੁਧਿਆਣਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਹਾਲੇ ਤੱਕ ਉਮੀਦਵਾਰਾਂ ਬਾਰੇ ਕੋਈ ਫ਼ੈਸਲਾ ਨਾ ਹੋਣ ਕਾਰਨ ਦੋਹਾਂ ਪਾਰਟੀਆਂ ਦੇ ਵਰਕਰਾਂ ਵਿੱਚ ਨਿਰਾਸ਼ਾ ਹੈ। ਭਾਜਪਾ ਅਤੇ ‘ਆਪ’ ਵੱਲੋਂ ਇੱਥੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਪਾਰਟੀ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਬਣਾਉਣ ਲਈ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਲਗਾਤਾਰ ਹਾਈ ਕਮਾਂਡ ਤੱਕ ਪਹੁੰਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ ਵੀ ਬੇਸ਼ੱਕ ਟਿਕਟ ਦੀ ਦੌੜ ਵਿੱਚ ਸ਼ਾਮਲ ਹਨ ਪਰ ਉਹ ਵੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਅਕਾਲੀ ਦਲ ਵੱਲੋਂ ਉਮੀਦਵਾਰ ਬਾਰੇ ਕੋਈ ਫ਼ੈਸਲਾ ਨਾ ਹੋਣ ਕਾਰਨ ਪਾਰਟੀ ਵਰਕਰ ਹਾਲੇ ਤੱਕ ਘਰਾਂ ਤੋਂ ਬਾਹਰ ਨਹੀਂ ਨਿਕਲੇ ਅਤੇ ਨਾ ਹੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਕੋਈ ਯਤਨ ਕੀਤੇ ਜਾ ਰਹੇ ਹਨ। ਪਾਰਟੀ ਤੋਂ ਨਾਰਾਜ਼ ਚੱਲ ਰਹੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਜ਼ਰੂਰ ਇੱਕ ਮੀਟਿੰਗ ਕਰ ਕੇ ਵਰਕਰਾਂ ਨੂੰ ਤਿਆਰ ਰਹਿਣ ਦੀ ਅਪੀਲ ਕੀਤੀ ਗਈ ਹੈ ਪਰ ਉਸ ਮੀਟਿੰਗ ’ਚ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਗਾਇਬ ਸੀ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਕਿਸ ਪਾਰਟੀ ਤੋਂ ਲੋਕ ਸਭਾ ਚੋਣ ਲੜਣਗੇ, ਇਹ ਇੱਕ ਬੁਝਾਰਤ ਬਣੀ ਹੋਈ ਹੈ।

Advertisement

Advertisement
Advertisement