For the best experience, open
https://m.punjabitribuneonline.com
on your mobile browser.
Advertisement

ਸਲਮਾਨ ਦੇ ਘਰ ਬਾਹਰ ਫਾਇਰਿੰਗ ਦੇ ਮਾਮਲੇ ’ਚ ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਨੋਟਿਸ

06:52 AM Apr 27, 2024 IST
ਸਲਮਾਨ ਦੇ ਘਰ ਬਾਹਰ ਫਾਇਰਿੰਗ ਦੇ ਮਾਮਲੇ ’ਚ ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਨੋਟਿਸ
Advertisement

ਮੁੰਬਈ: ਮੁੰਬਈ ਦੇ ਬਾਂਦਰਾ ਵਿੱਚ 14 ਅਪਰੈਲ ਨੂੰ ਅਦਾਕਾਰ ਸਲਮਾਨ ਖ਼ਾਨ ਦੇ ਘਰ ਬਾਹਰ ਫਾਇਰਿੰਗ ਕਰਨ ਦੇ ਮਾਮਲੇ ਸਬੰਧੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਖ਼ਿਲਾਫ਼ ਅੱਜ ਲੁੱਕਆਊਟ ਸਰਕੁਲਰ ਜਾਰੀ ਕੀਤਾ ਗਿਆ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਇਸ ਵੇਲੇ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਵੀ ਹਿਰਾਸਤ ਵਿੱਚ ਲੈ ਸਕਦੀ ਹੈ ਤੇ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕਰਾਈਮ ਐਕਟ (ਮਕੋਕਾ) ਲਾਗੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਅਨਮੋਲ ਬਿਸ਼ਨੋਈ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ ਅਤੇ ਇੱਕ ਜਾਂਚ ਨੇ ਵੀ ਉਸ ਦੀ ਸ਼ਮੂਲੀਅਤ ਦਿਖਾਈ ਸੀ, ਜਿਸ ਤੋਂ ਬਾਅਦ ਮੁੰਬਈ ਪੁਲੀਸ ਨੇ ਉਸ ਖ਼ਿਲਾਫ਼ ਲੁੱਕਆਊਟ ਸਰਕੁਲਰ ਜਾਰੀ ਕੀਤਾ ਹੈ। ਅਧਿਕਾਰੀ ਨੇ ਕਿਹਾ, ‘‘ਅਨਮੋਲ ਅਤੇ ਲਾਰੈਂਸ ਬਿਸ਼ਨੋਈ ਇਸ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਹਨ। ਅਨਮੋਲ ਬਿਸ਼ਨੋਈ ਕੈਨੇਡਾ ਵਿੱਚ ਰਹਿੰਦਾ ਹੈ ਅਤੇ ਅਮਰੀਕਾ ਆਉਂਦਾ-ਜਾਂਦਾ ਰਹਿੰਦਾ ਹੈ। ਹਾਲਾਂਕਿ ਜਿਸ ਫੇਸਬੁੱਕ ਪੋਸਟ ਰਾਹੀਂ ਉਸ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ, ਉਸ ਦੇ ਆਈਪੀ ਐਡਰੈੱਸ ਨੇ ਪੁਰਤਗਾਲ ਦਾ ਪਤਾ ਲਗਾਇਆ ਹੈ।’’ -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×