For the best experience, open
https://m.punjabitribuneonline.com
on your mobile browser.
Advertisement

ਪ੍ਰਜਵਲ ਰੇਵੰਨਾ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ

06:49 AM May 03, 2024 IST
ਪ੍ਰਜਵਲ ਰੇਵੰਨਾ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ
Advertisement

ਕਲਬੁਰਗੀ, 2 ਮਈ
ਮਹਿਲਾਵਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ’ਚ ਘਿਰੇ ਜਨਤਾ ਦਲ (ਐੱਸ) ਦੇ ਹਾਸਨ ਤੋਂ ਉਮੀਦਵਾਰ ਪ੍ਰਜਵਲ ਰੇਵੰਨਾ ਦੀ ਗ੍ਰਿਫ਼ਤਾਰੀ ਲਈ ਲੁੱਕਆਊਟ ਸਰਕੁਲਰ ਜਾਰੀ ਕੀਤਾ ਗਿਆ ਹੈ। ਉਧਰ ਪ੍ਰਜਵਲ ਰੇਵੰਨਾ ਦੇ ਵਿਧਾਇਕ ਪਿਤਾ ਐੱਚ ਡੀ ਰੇਵੰਨਾ ਨੇ ਬੰਗਲੂਰੂ ਦੀ ਸੈਸ਼ਨ ਅਦਾਲਤ ’ਚ ਪੇਸ਼ਗੀ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਹੈ। ਵਿਧਾਇਕ ਨੂੰ ਡਰ ਹੈ ਕਿ ਵਿਸ਼ੇਸ਼ ਜਾਂਚ ਟੀਮ ਉਸ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਜਦਕਿ ਐੱਫਆਈਆਰ ’ਚ ਦਰਜ ਧਾਰਾਵਾਂ ਜ਼ਮਾਨਤਯੋਗ ਹਨ। ਕਰਨਾਟਕ ਦੇ ਗ੍ਰਹਿ ਮੰਤਰੀ ਡਾ. ਜੀ ਪਰਮੇਸ਼ਵਰ ਨੇ ਕਿਹਾ ਕਿ ਪ੍ਰਜਵਲ ਨੇ ਵਿਦੇਸ਼ ’ਚ ਹੋਣ ਕਰਕੇ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਸੱਤ ਹੋਰ ਸੱਤ ਦਿਨ ਮੰਗੇ ਹਨ ਪਰ ਉਸ ਨੂੰ 24 ਘੰਟੇ ਤੋਂ ਵੱਧ ਦਾ ਸਮਾਂ ਦੇਣ ਦਾ ਕੋਈ ਪ੍ਰਾਵਧਾਨ ਨਹੀਂ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ,‘‘ਜਿਵੇਂ ਹੀ ਪਤਾ ਲੱਗਾ ਕਿ ਪ੍ਰਜਵਲ ਰੇਵੰਨਾ ਵਿਦੇਸ਼ ਚਲਾ ਗਿਆ ਹੈ ਤਾਂ ਉਸ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਅਸੀਂ ਸਾਰੀਆਂ ਬੰਦਰਗਾਹਾਂ ਅਤੇ ਹਵਾਈ ਅੱਡਿਆਂ ਨੂੰ ਲੁੱਕਆਊਟ ਨੋਟਿਸ ਬਾਰੇ ਜਾਣਕਾਰੀ ਦੇ ਦਿੱਤੀ ਹੈ।’’ ਪ੍ਰਜਵਲ ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ (ਐੱਸ) ਦੇ ਸਰਪ੍ਰਸਤ ਐੱਚ ਡੀ ਦੇਵਗੌੜਾ ਦਾ ਪੋਤਾ ਅਤੇ ਵਿਧਾਇਕ ਤੇ ਸਾਬਕਾ ਮੰਤਰੀ ਐੱਚ ਡੀ ਰੇਵੰਨਾ ਦਾ ਪੁੱਤਰ ਹੈ। ਪਿਛਲੇ ਕੁਝ ਦਿਨਾਂ ਤੋਂ ਪ੍ਰਜਵਲ ਰੇਵੰਨਾ ਦੀਆਂ ਇਤਰਾਜ਼ਯੋਗ ਵੀਡੀਓ ਕਲਿੱਪਾਂ ਸਾਹਮਣੇ ਆਈਆਂ ਹਨ। ਉਹ ਹਾਸਨ ਲੋਕ ਸਭਾ ਹਲਕੇ ਤੋਂ ਐੱਨਡੀਏ ਦਾ ਉਮੀਦਵਾਰ ਹੈ ਜਿਥੇ 26 ਅਪਰੈਲ ਨੂੰ ਵੋਟਾਂ ਪੈ ਚੁੱਕੀਆਂ ਹਨ। ਮੰਤਰੀ ਪਰਮੇਸ਼ਵਰ ਨੇ ਕਿਹਾ,‘‘ਸਾਡੇ ਸਿਟ ਮੈਂਬਰ ਕਾਨੂੰਨੀ ਰਾਏ ਲੈ ਰਹੇ ਹਨ ਕਿ ਮੁਲਜ਼ਮ ਨੂੰ ਸਮਾਂ ਦਿੱਤਾ ਜਾ ਸਕਦਾ ਹੈ ਜਾਂ ਨਹੀਂ। ਸਿਟ ਉਸ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕਰੇਗੀ।’’ -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×