ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਖ-ਵੱਖ ਥਾਵਾਂ ’ਤੇ ਤਿੰਨ ਜਣਿਆਂ ਤੋਂ ਸਾਮਾਨ ਲੁੱਟਿਆ

07:18 AM Jun 23, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਜੂਨ
ਵੱਖ-ਵੱਖ ਥਾਵਾਂ ਤੋਂ ਹਥਿਆਰਬੰਦ ਵਿਅਕਤੀ ਤੇਜ਼ਧਾਰ ਹਥਿਆਰ ਦਿਖਾ ਕੇ ਤਿੰਨ ਵਿਅਕਤੀਆਂ ਤੋਂ ਮੋਬਾਈਲ ਫੋਨ, ਬੈਗ ਅਤੇ ਮੋਟਰਸਾਈਕਲ ਲੁੱਟ ਕੇ ਲੈ ਗਏ ਹਨ। ਥਾਣਾ ਜਮਾਲਪੁਰ ਦੀ ਪੁਲੀਸ ਨੂੰ ਰਾਮ ਨਗਰ ਭਾਮੀਆਂ ਕਲਾਂ ਵਾਸੀ ਸੰਜੀਵ ਕੁਮਾਰ ਨੇ ਦੱਸਿਆ ਕਿ ਰਾਤ ਨੂੰ ਉਹ ਆਪਣੇ ਮੋਟਰਸਾਈਕਲ ’ਤੇ ਘਰ ਆ ਰਿਹਾ ਸੀ ਕਿ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਕੋਲ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਕੁੱਟਮਾਰ ਕਰ ਕੇ ਉਸ ਪਾਸੋਂ ਮੋਬਾਈਲ ਅਤੇ ਬੈਗ ਖੋਹਕੇ ਲੈ ਗਏ ਜਿਸ ਵਿੱਚ ਪਰਸ, 110 ਰੁਪਏ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਖੋਹ ਮਨਦੀਪ ਸਿੰਘ ਵਾਸੀ ਰਮਨਦੀਪ ਕਲੋਨੀ ਮੁੰਡੀਆਂ ਕਲਾਂ ਅਤੇ ਦੀਪਕ ਸ਼ਰਮਾ ਵਾਸੀ ਪ੍ਰਿੰਸ ਕਲੋਨੀ ਮੁੰਡੀਆਂ ਕਲਾਂ ਨੇ ਕੀਤੀ ਹੈ। ਥਾਣਾ ਸਲੇਮ ਟਾਬਰੀ ਦੀ ਪੁਲੀਸ ਨੂੰ ਕਲਾਮ ਖਾਨ ਵਾਸੀ ਫਰੈਂਡਸ ਕਲੋਨੀ ਗੁਰਨਾਮ ਨਗਰ ਜੱਸੀਆਂ ਰੋਡ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਮੈਟਰੋ ਦੀ ਬੈਕਸਾਈਡ ਕੋਲ ਦੋ ਮੋਟਰਸਾਈਕਲਾਂ ’ਤੇ ਚਾਰ ਅਣਪਛਾਤੇ ਵਿਅਕਤੀਆਂ ਨੇ ਉਸਨੂੰ ਘੇਰ ਕੇ ਤੇਜ਼ਧਾਰ ਹਥਿਆਰ ਦਿਖਾ ਕੇ ਮੋਟਰਸਾਈਕਲ ਖੋਹ ਲਿਆ ਅਤੇ ਫ਼ਰਾਰ ਹੋ ਗਏ। ਇਸੇ ਤਰ੍ਹਾਂ ਥਾਣਾ ਕੂੰਮਕਲਾਂ ਦੀ ਪੁਲੀਸ ਨੂੰ ਪਿੰਡ ਕਟਾਣੀ ਕਲਾਂ ਵਾਸੀ ਸੰਭੂ ਸ਼ਰਨ ਰਾਏ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਚੰਡੀਗੜ੍ਹ ਰੋਡ ਪਿੰਡ ਚੱਕ ਸਰਵਣ ਨਾਥ ਵਿੱਚ ਸੀ ਕਿ ਦੋ ਅਣਪਛਾਤੇ ਵਿਅਕਤੀ ਉਸਦਾ ਮੋਬਾਈਲ ਖੋਹਕੇ ਲੈ ਗਏ। ਆਪਣੇ ਤੌਰ ’ਤੇ ਭਾਲ ਕਰਨ ਉੱਤੇ ਪਤਾ ਲੱਗਾ ਕਿ ਇਹ ਖੋਹ ਹਰਪ੍ਰੀਤ ਸਿੰਘ ਉਰਫ਼ ਜੱਸੂ ਵਾਸੀ ਪਿੰਡ ਚੱਕ ਸਰਵਨ ਨਾਥ ਅਤੇ ਵਿੱਕੀ ਵਾਸੀ ਪਿੰਡ ਹੀਰਾਂ ਨੇ ਕੀਤੀ ਹੈ।

Advertisement

Advertisement