ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁਟੇਰਿਆਂ ਵੱਲੋਂ ਪਤੀ-ਪਤਨੀ ਨੂੰ ਬੰਧਕ ਬਣਾ ਕੇ ਕਰੋੜਾਂ ਦੀ ਲੁੱਟ

08:10 AM Jun 27, 2024 IST
ਜਾਂਚ ਮਗਰੋਂ ਬਾਹਰ ਆਉਂਦੇ ਹੋਏ ਪੁਲੀਸ ਅਧਿਕਾਰੀ (ਇਨਸੈੱਟ) ਪੀੜਤ ਜੀਆ ਲਾਲ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਜੂਨ
ਸਥਾਨਕ ਕੋਰਟ ਰੋਡ ਇਲਾਕੇ ਵਿੱਚ ਸਥਿਤ ਟੋਕਰੀਆਂ ਵਾਲੀ ਗਲੀ ’ਚ ਅੱਜ ਤੜਕੇ ਚਾਰ ਹਥਿਆਰਬੰਦ ਲੁਟੇਰਿਆਂ ਨੇ ਕਮਿਸ਼ਨ ਏਜੰਟ ਜੀਆ ਲਾਲ ਅਤੇ ਉਸ ਦੀ ਪਤਨੀ ਨੂੰ ਬੰਧਕ ਬਣਾ ਕੇ ਲੁੱਟ ਦੀ ਵੱਡੀ ਘਟਨਾ ਨੂੰ ਅੰਜਾਮ ਦਿੱਤਾ। ਨਕਾਬਪੋਸ਼ ਲੁਟੇਰੇ ਘਰ ’ਚੋਂ 1 ਕਰੋੜ ਰੁਪਏ ਦੀ ਨਕਦੀ ਤੋਂ ਇਲਾਵਾ ਕਰੀਬ 3 ਕਿੱਲੋ ਸੋਨਾ ਅਤੇ ਇਕ ਲਾਇਸੈਂਸੀ ਪਿਸਤੌਲ ਅਤੇ ਸਕੂਟਰ ਲੈ ਗਏ ਹਨ।

Advertisement

ਲੁੱਟ ਦੀ ਜਾਣਕਾਰੀ ਦਿੰਦੀ ਹੋਈ ਮਹਿਲਾ।

ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਘਰ ਵਿੱਚ ਪਤੀ-ਪਤਨੀ ਨੂੰ ਬੰਧਕ ਬਣਾ ਕੇ ਲੁੱਟ ਦੀ ਵਾਰਦਾਤ ਕੀਤੀ। ਉਹ ਲਗਪਗ ਇੱਕ ਘੰਟੇ ਤੱਕ ਘਰ ਵਿੱਚ ਰਹੇ। ਪਰਿਵਾਰ ਦੇ ਬਾਕੀ ਮੈਂਬਰ ਛੁੱਟੀਆਂ ਮਨਾਉਣ ਲਈ ਬਾਹਰ ਗਏ ਹੋਏ ਸਨ। ਇਸ ਦੌਰਾਨ ਜਦੋਂ ਜੀਆ ਲਾਲ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਸੂਚਨਾ ਮਿਲਣ ’ਤੇ ਘਟਨਾ ਸਥਾਨ ’ਤੇ ਪਹੁੰਚੇ ਪੁਲੀਸ ਅਧਿਕਾਰੀਆਂ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦੇ ਵਧੀਕ ਡਿਪਟੀ ਕਮਿਸ਼ਨਰ ਅਭਿਮਨਿਊ ਰਾਣਾ ਨੇ ਦੱਸਿਆ ਕਿ ਪੁਲੀਸ ਮੁਲਜ਼ਮਾਂ ਬਾਰੇ ਸਬੂਤ ਲੱਭਣ ਲਈ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ। ਇਸ ਸਬੰਧੀ ਫੋਰੈਂਸਿਕ ਟੀਮਾਂ ਵੀ ਕੰਮ ਕਰ ਰਹੀਆਂ ਹਨ।
ਜੀਆ ਲਾਲ ਨੇ ਪੁਲੀਸ ਨੂੰ ਦੱਸਿਆ ਕਿ ਹਥਿਆਰਬੰਦ ਲੁਟੇਰੇ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ ਤੇ ਸਵੇਰੇ ਜਦੋਂ ਉਸ ਨੇ ਸੈਰ ਲਈ ਜਾਣ ਵਾਸਤੇ ਬਾਹਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਉਸ ਨੂੰ ਬੰਧਕ ਬਣਾ ਲਿਆ ਗਿਆ। ਜਦੋਂ ਉਸ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ। ਜੀਆ ਲਾਲ ਨੇ ਦੱਸਿਆ ਕਿ ਲੁਟੇਰੇ ਘਰ ’ਚੋਂ 1 ਕਰੋੜ ਰੁਪਏ ਦੀ ਨਕਦੀ ਅਤੇ ਗਹਿਣੇ ਲੁੱਟ ਕੇ ਲੈ ਗਏ। ਉਸ ਨੇ ਦੱਸਿਆ ਕਿ ਮੁਲਜ਼ਮ ਉਸ ਦਾ ਸਕੂਟਰ ਵੀ ਲੈ ਗਏ ਤੇ ਕਾਰ ’ਚ ਫਰਾਰ ਹੋ ਗਏ। ਜਾਂਚ ਕਰ ਰਹੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਟੀਮਾਂ ਸੀਸੀਟੀਵੀ ਕੈਮਰਿਆਂ ਨੂੰ ਘੋਖ ਰਹੀਆਂ ਹਨ ਅਤੇ ਕੁਝ ਸੁਰਾਗ ਮਿਲੇ ਹਨ। ਪੁਲੀਸ ਵੱਲੋਂ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

Advertisement
Advertisement
Advertisement