ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਡੀਆਂ ’ਚ ਸ਼ਰ੍ਹੇਆਮ ਹੋ ਰਹੀ ਹੈ ਕਿਸਾਨਾਂ ਦੀ ਲੁੱਟ: ਛੋਟੇਪੁਰ

10:26 AM Oct 24, 2024 IST
ਸੁੱਚਾ ਸਿੰਘ ਛੋਟੇਪੁਰ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ।

ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 23 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਅੱਜ ਇਤਿਹਾਸਕ ਕਸਬਾ ਕਲਾਨੌਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ। ਇਸੇ ਮੌਕੇ ’ਤੇ ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ‘ਆਪ’ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਸਣੇ ਹੋਰ ਅਲਾਮਤਾਂ ਖ਼ਤਮ ਕਰਨ ਦੇ ਵਾਅਦੇ ਕਰਦੀ ਸੀ ਪਰ ਅੱਜ ਪੰਜਾਬ ’ਚ ਅੰਨਦਾਤੇ ਦੀ ਸ਼ਰ੍ਹੇਆਮ ਲੁੱਟ ਹੋ ਰਹੀ ਹੈ। ਸ੍ਰੀ ਛੋਟੇਪੁਰ ਨੇ ਕਿਹਾ ਕਿ ਇਹ ਸ਼ਾਇਦ ਪਹਿਲੀ ਵਾਰ ਹੋਵੇ ਜਦੋਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਸਰਕਾਰੀ ਰੇਟ ਨਿਰਧਾਰਤ ਹੋਣ ਦੇ ਬਾਵਜੂਦ ਸ਼ਰ੍ਹੇਆਮ ਚਾਰ ਸੌ/ਪੰਜ ਸੌ ਰੁਪਏ ਪ੍ਰਤੀ ਕੁਇੰਟਲ ਘੱਟ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਮੀ ਦੇ ਨਾਮ ’ਤੇ ਕੱਟ ਲਾਏ ਜਾ ਰਹੇ ਹਨ। ਇਸ ਮੌਕੇ ਤੇ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਛੋਟੇਪੁਰ ਨੇ ਕਿਹਾ ਕਿ ਇਹ ਚੋਣ ਤਾਂ ਧਨਾਢ ਲੋਕਾਂ ਦੀ ਹੈ ਜੋ ਪੈਸੇ ਤੇ ਜ਼ੋਰ ’ਤੇ ਚੋਣ ਲੜ ਰਹੇ ਹਨ। ਇਸ ਮੌਕੇ ਤੇ ਆੜਤੀ ਭੁਪਿੰਦਰ ਸਿੰਘ ਧਰਮੀ ਫੌਜੀ, ਸਾਬਕਾ ਸਰਪੰਚ ਹਰਿਕੀਰਤ ਸਿੰਘ ਪੱਡਾ, ਆੜਤੀ ਅੰਮ੍ਰਿਤਪਾਲ ਸਿੰਘ ਅਲਾਵਲਪੁਰ, ਆੜਤੀ ਗੁਰਦੀਪ ਸਿੰਘ ਕਾਹਲੋਂ, ਗੁਲਜਾਰ ਸਿੰਘ ਹਾਜ਼ਰ ਸਨ।

Advertisement

Advertisement