ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੇਮਕੁੰਟ ਸਾਹਿਬ ਜਾਣ ਵਾਲੇ ਯਾਤਰੂਆਂ ਦੀ ਲੁੱਟਮਾਰ ਬਰਦਾਸ਼ਤ ਨਹੀਂ: ਮੁਖੀ ਬੁੱਢਾ ਦਲ

06:28 AM Jun 19, 2024 IST

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 18 ਜੂਨ
ਨਿਹੰਗ ਸਿੰਘਾਂ ਦੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਹਿਮਾਚਲ ਤੇ ਅਰੁਣਾਚਲ ਦੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਸ਼ਰਧਾਲੂਆਂ ਤੇ ਸੈਲਾਨੀਆਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿੱਖ ਕੇ ਇਨ੍ਹਾਂ ਘਟਨਾਵਾਂ ਵੱਲ ਵਿਸ਼ੇਸ਼ ਤਵੱਜ਼ੋ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਜਾਣ ਵਾਲੀ ਸੰਗਤ ਦੀ ਰਸਤੇ ਵਿੱਚ ਕੀਤੀ ਜਾਂਦੀ ਲੁੱਟ-ਖੋਹ, ਕੁੱਟਮਾਰ, ਵਾਹਨਾਂ ਦੀ ਭੰਨ੍ਹਤੋੜ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਬੇਹੱਦ ਅਫਸੋਸਜਨਕ ਅਤੇ ਨਿੰਦਣਯੋਗ ਹਨ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ਼ੋਸਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਪੋਸਟਾਂ ’ਤੇ ਮਿਲ ਰਹੇ ਸੁਨੇਹੇ ਕਿਸੇ ਚੰਗੇ ਸਮੇਂ ਦੀ ਆਵਾਜ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਜਾਣ ਬੁੱਝ ਕੇ ਕੀਤਾ ਗਿਆ ਅਣਮੁੱਨਖੀ ਤੇ ਵਿਤਕਰੇ ਭਰਿਆ ਵਿਹਾਰ ਵਿਵਾਦ ਦਾ ਰੂਪ ਧਾਰਨ ਕਰਦਾ ਹੈ ਤੇ ਫਿਰ ਇਹ ਵਿਵਾਦ ਫਿਰਕੂ ਝਗੜਾ ਬਣ ਜਾਂਦਾ ਹੈ। ਉਨ੍ਹਾਂ ਹਿਮਾਚਲ ਪ੍ਰਦੇਸ਼ ਅਤੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨੂੰ ਇਨ੍ਹਾਂ ਘਟਨਾਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ ਹੈ।

Advertisement

Advertisement
Advertisement