ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਸ ਏਂਜਲਸ: ਜੰਗਲਾਂ ’ਚ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋਈ

06:11 AM Jan 14, 2025 IST
ਲਾਸ ਏਂਜਲਸ ਨੇੜਲੇ ਜੰਗਲੀ ਖੇਤਰ ਵਿੱਚ ਲੱਗੀ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਹੋਏ ਫਾਇਰ ਕਾਮੇ। -ਫੋਟੋ: ਰਾਇਟਰਜ਼

* ਘੱਟੋ-ਘੱਟ 16 ਵਿਅਕਤੀ ਲਾਪਤਾ

Advertisement

ਲਾਸ ਏਂਜਲਸ (ਅਮਰੀਕਾ), 13 ਜਨਵਰੀ
ਅਮਰੀਕਾ ਦੇ ਪੱਛਮੀ ਤੱਟੀ ਲਾਸ ਏਂਜਲਸ ਖੇਤਰ ਵਿੱਚ ਜੰਗਲ ’ਚ ਲੱਗੀ ਅੱਗ ਵਿੱਚ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ ਅਤੇ ਹਜ਼ਾਰਾਂ ਘਰ ਤਬਾਹ ਹੋ ਚੁੱਕੇ ਹਨ। ਮੌਸਮ ਵਿਗਿਆਨੀਆਂ ਨੇ ਇਸ ਹਫ਼ਤੇ ਹਵਾਵਾਂ ਹੋਰ ਤੇਜ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਦੇ ਮੱਦੇਨਜ਼ਰ ਫਾਇਰ ਵਿਭਾਗ ਦੀ ਟੀਮ ਨੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਘੱਟੋ-ਘੱਟ 16 ਲੋਕ ਲਾਪਤਾ ਹਨ ਅਤੇ ਇਹ ਗਿਣਤੀ ਵਧ ਸਕਦੀ ਹੈ। ਕੌਮੀ ਮੌਸਮ ਸੇਵਾ ਨੇ ਬੁੱਧਵਾਰ ਤੱਕ ਭਿਆਨਕ ਅੱਗ ਦੀ ਸਥਿਤੀ ਲਈ ਉੱਚ ਸ਼੍ਰੇਣੀ ਦੀ ਚਿਤਾਵਨੀ ਜਾਰੀ ਕੀਤੀ ਹੈ। ਕੌਮੀ ਮੌਸਮ ਸੇਵਾ ਨੇ ਖੇਤਰ ਵਿੱਚ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦਾ ਅਨੁਮਾਨ ਲਗਾਇਆ ਹੈ ਅਤੇ ਪਹਾੜੀ ਇਲਾਕਿਆਂ ਵਿੱਚ ਹਵਾ ਦੀ ਰਫ਼ਤਾਰ 113 ਕਿਲੋਮੀਟਰ ਪ੍ਰਤੀ ਘੰਟੇ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਗਿਆਨੀ ਰਿਚ ਥੌਂਪਸਨ ਨੇ ਕਿਹਾ ਕਿ ਅੱਜ ਅੱਗ ਹੋਰ ਪ੍ਰਚੰਡ ਹੋਣ ਦੀ ਸੰਭਾਵਨਾ ਰਹੇਗੀ। ਲਾਸ ਏਂਜਲਸ ਕਾਊਂਟੀ ਦੇ ਫਾਇਰ ਵਿਭਾਗ ਦੇ ਮੁਖੀ ਐਂਥਨੀ ਸੀ ਮਾਰੋਨ ਨੇ ਕਿਹਾ ਕਿ ਅੱਗ ਬੁਝਾਉਣ ਦੀ ਕਵਾਇਦ ਵਿੱਚ ਤੇਜ਼ੀ ਲਿਆਉਣ ਲਈ ਪਾਣੀ ਦੇ 70 ਵਾਧੂ ਟਰੱਕ ਪੁੱਜੇ ਹਨ।
ਲਾਸ ਏਂਜਲਸ ਕਾਊਂਟੀ ਦੇ ਸ਼ੈਰਿਫ ਰੌਬਰਟ ਲੂਨਾ ਨੇ ਕਿਹਾ ਕਿ ਈਟੌਨ ਖੇਤਰ ਵਿੱਚ ਅੱਗ ਲੱਗਣ ਦੀ ਘਟਨਾ ’ਚ 12 ਲੋਕਾਂ ਦੇ ਲਾਪਤਾ ਹੋਣ ਦੀ ਸੂਚਨਾ ਹੈ ਅਤੇ ਪੈਲਿਸੇਡਸ ਤੋਂ ਚਾਰ ਲੋਕ ਲਾਪਤਾ ਹਨ। ਲੂਨਾ ਨੇ ਕਿਹਾ ਕਿ ਅਧਿਕਾਰੀ ਇਹ ਪਤਾ ਲਗਾ ਰਹੇ ਹਨ ਕਿ ਜਿਨ੍ਹਾਂ ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ ਉਨ੍ਹਾਂ ’ਚੋਂ ਅਜਿਹੇ ਕਿੰਨੇ ਲੋਕ ਹਨ ਜਿਨ੍ਹਾਂ ਦੇ ਲਾਪਤਾ ਹੋਣ ਦੀ ਸੂਚਨਾ ਦਰਜ ਕੀਤੀ ਗਈ ਹੈ। ਇਸ ਵਿਚਾਲੇ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 24 ਹੋ ਗਈ ਹੈ। -ਏਪੀ

Advertisement
Advertisement