ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਲੀਨਿਕ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

07:17 AM Jun 14, 2024 IST

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 13 ਜੂਨ
ਇੱਥੋਂ ਦੇ ਮੁੱਖ ਬੱਸ ਅੱਡੇ ਨੇੜੇ ਇੱਕ ਡਾਕਟਰ ਦੇ ਕਲੀਨਿਕ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਨੇੜੇ ਸਥਿਤ ਦੁਕਾਨਾਂ ’ਚ ਵੀ ਅੱਗ ਦਾ ਖਤਰਾ ਪੈਦਾ ਹੋ ਗਿਆ। ਭਾਵੇਂ ਕਿ ਅੱਗ ਕਾਰਨ ਕਲੀਨਿਕ ’ਚ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਸਬੰਧੀ ਯੋਗੇਸ਼ ਫੁੱਲ ਨੇ ਦੱਸਿਆ ਕਿ ਉਸ ਦੇ ਚਾਚਾ ਡਾਕਟਰ ਵਿਨੋਦ ਫੁੱਲ ਸਥਾਨਕ ਬੱਸ ਸਟੈਂਡ ਦੇ ਸਾਹਮਣੇ ਕਲੀਨਿਕ ਚਲਾਉਂਦੇ ਹਨ। ਉਨ੍ਹਾਂ ਨੂੰ ਪਤਾ ਲੱਗਿਆ ਕਿ ਕਲੀਨਿਕ ਨੂੰ ਅੱਗ ਲੱਗ ਗਈ ਹੈ ਜਿਸ ਨੂੰ ਵੇਖਦਿਆਂ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਅੱਗ ’ਤੇ ਕਾਬੂ ਪਾਉਣ ਤੱਕ ਕਲੀਨਿਕ ਵਿਚ ਪਈਆਂ ਦਵਾਈਆ, ਏਸੀ, ਐਲਸੀਡੀ, ਇਨਵਰਟਰ ਪੱਖੇ ਅਤੇ ਫਰਨੀਚਰ ਆਦਿ ਸੜ ਗਿਆ। ਉਸ ਨੇ ਦੱਸਿਆ ਕਿ ਭਾਵੇਂ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ।

Advertisement

Advertisement