ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੱਪੜਿਆਂ ਦੇ ਸ਼ੋਅਰੂਮ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

07:51 AM Sep 14, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਸਤੰਬਰ
ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਫੀਲਡਗੰਜ ’ਚ ਸਥਿਤ ਕੱਪੜਿਆਂ ਦੇ ਸ਼ੋਅਰੂਮ ’ਚ ਵੀਰਵਾਰ ਰਾਤ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰ ਲਿਆ। ਅੱਗ ਦੀਆਂ ਲਪਟਾਂ ਦੂਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਸ਼ੋਅਰੂਮ ਚਾਰੇ ਪਾਸਿਓਂ ਬੰਦ ਸੀ, ਅੱਗ ਬੁਝਾਉਣ ਲਈ ਕੋਈ ਰਸਤਾ ਨਹੀਂ ਸੀ ਜਿਸ ਕਾਰਨ ਅੱਗ ’ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਕਾਮਯਾਬ ਨਹੀਂ ਹੋ ਸਕੇ। ਇਸ ਮਗਰੋਂ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਫਾਇਰ ਬ੍ਰਿਗੇਡ ਚਾਰ ਵਾਹਨਾਂ ਨੇ ਲਗਪਗ ਡੇਢ ਘੰਟੇ ਦੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ ਗਿਆ। ਜਾਣਕਾਰੀ ਅਨੁਸਾਰ ਫੀਲਡਗੰਜ ’ਚ ਔਕਟੇਵ ਕੰਪਨੀ ਦਾ ਕੱਪੜਿਆਂ ਦਾ ਸ਼ੋਅਰੂਮ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਮਗਰੋਂ ਫਾਇਰ ਬ੍ਰਿਗੇਡ ਦੇ ਚਾਰ ਵਾਹਨਾਂ ਨੇ ਪਹੁੰਚ ਕੇ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਸ਼ੋਅਰੂਮ ਦੇ ਅੰਦਰ ਰੱਖੇ ਕੱਪੜੇ ਸੜ ਗਏ।

Advertisement

Advertisement