ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫੈਕਟਰੀ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

11:20 AM Jul 08, 2024 IST
ਪਲਾਸਟਿਕ ਦੇ ਬੰਡਲਾਂ ਨੂੰ ਲੱਗੀ ਅੱਗ ’ਤੇ ਕਾਬੂ ਪਾਉਂਦੇ ਹੋਏ ਫਾਇਰ ਬ੍ਰਿਗੇਡ ਮੁਲਾਜ਼ਮ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 7 ਜੁਲਾਈ
ਸਥਾਨਕ ਕੁਹਾੜਾ ਰੋਡ ’ਤੇ ਸਥਿਤ ਪਿੰਡ ਭੱਟੀਆਂ ਵਿੱਚ ਵੱਡੀ ਉਦਯੋਗਿਕ ਇਕਾਈ ਸ਼ਿਵਾ ਟੈਕਬਫੈੱਬ ਦੇ ਯੂਨਿਟ ਨੰਬਰ-2 ਵਿਚ ਅੱਜ ਬਾਅਦ ਦੁਪਹਿਰ ਸਮੇਂ ਖੁੱਲ੍ਹੇ ਯਾਰਡ ਵਿੱਚ ਪਈ ਧਾਗਾ ਬਣਾਉਣ ਵਾਲੀ ਸਮੱਗਰੀ ਨੂੰ ਅੱਗ ਲੱਗ ਗਈ। ਇਸ ਹਾਦਸੇ ’ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਮਿੱਲ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ ਹੈ।
ਫੈਕਟਰੀ ਦੇ ਪ੍ਰਬੰਧਕ ਸ਼ਿਵ ਕੁਮਾਰ ਨੇ ਦੱਸਿਆ ਕਿ ਰੋਜ਼ਾਨਾ ਵਾਂਗ ਧਾਗਾ ਫੈਕਟਰੀ ਵਿੱਚ ਮਜ਼ਦੂਰ ਕੰਮ ਕਰ ਰਹੇ ਸਨ ਕਿ ਪਲਾਸਟਿਕ ਬੋਤਲਾਂ ਦੇ ਬੰਡਲ ਜਿਸ ਤੋਂ ਮਿੱਲ ਵਿੱਚ ਧਾਗਾ ਤਿਆਰ ਕੀਤਾ ਜਾਂਦਾ ਹੈ, ਉਸ ਥਾਂ ਵਿੱਚ ਅਚਾਨਕ ਅੱਗ ਲੱਗ ਗਈ। ਇਸ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਸਮਰਾਲਾ, ਖੰਨਾ ਤੇ ਲੁਧਿਆਣਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ। ਕਰੀਬ ਚਾਰ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ’ਤੇ ਕਾਬੂ ਪਾਇਆ ਗਿਆ ਪਰ ਉਸ ਤੋਂ ਬਾਅਦ ਵੀ ਪਲਾਸਟਿਕ ਦੇ ਬੰਡਲਾਂ ਵਿੱਚ ਅੱਗ ਧੁਖਦੀ ਰਹੀ। ਉਨ੍ਹਾਂ ਕਿਹਾ ਕਿ ਜਦੋਂ ਅੱਗ ਲੱਗੀ ਤਾਂ ਮਿੱਲ ਵਿਚ ਸੈਂਕੜੇ ਮਜ਼ਦੂਰ ਕੰਮ ਕਰ ਰਹੇ ਸਨ। ਇਸ ਹਾਦਸੇ ਵਿਚ ਕੋਈ ਵੀ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਮਿੱਲ ਦੇ ਪ੍ਰਬੰਧਕ ਸ਼ਿਵ ਕੁਮਾਰ ਨੇ ਦੱਸਿਆ ਇਸ ਅੱਗ ਕਾਰਨ ਕਰੀਬ ਇੱਕ ਕਰੋੜ ਦੀ ਸਮੱਗਰੀ ਸੜ ਗਈ ਹੈ। ਇਸ ਤੋਂ ਮਿੱਲ ਵਿਚ ਧਾਗਾ ਤਿਆਰ ਕੀਤਾ ਜਾਣਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮਾਛੀਵਾੜਾ ਪੁਲੀਸ ਵੀ ਮੌਕੇ ’ਤੇ ਪੁੱਜ ਗਈ। ਅੱਗ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਕਿ ਇਹ ਕਿਸ ਤਰ੍ਹਾਂ ਲੱਗੀ।

Advertisement

Advertisement
Advertisement