ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫੈਕਟਰੀ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

10:28 AM Aug 17, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਅਗਸਤ
ਸਮਰਾਲਾ ਚੌਕ ਨੇੜੇ ਸਥਿਤ ਵਰਨਲ ਟਰੇਡਰ ਯਾਰਨ ਫੈਕਟਰੀ ਵਿੱਚ ਸ਼ੁੱਕਰਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਦੀਆਂ ਲਪਟਾਂ ਦੂਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਅੱਗ ਲੱਗਣ ਕਾਰਨ ਫੈਕਟਰੀ ਅੰਦਰ ਪਿਆ ਸਾਰਾ ਧਾਗਾ ਸੜ ਕੇ ਸੁਆਹ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕੇ। ਇਸ ਦੌਰਾਨ ਕਿਸੇ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਜਿਸ ਤੋਂ ਬਾਅਦ ਇੱਕ-ਇੱਕ ਕਰਕੇ ਵੀਹ ਤੋਂ ਵੱਧ ਗੱਡੀਆਂ ਨੇ ਕਰੀਬ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਫੈਕਟਰੀ ਮਾਲਕ ਬੀਐਨ ਸ਼ਰਮਾ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕੰਧਾਂ ਤੋੜ ਕੇ ਫੈਕਟਰੀ ਅੰਦਰ ਦਾਖਲ ਹੋ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਫਾਇਰ ਬ੍ਰਿਗੇਡ ਦੇ ਮੁਲਾਜ਼ਮ ਵਿਜੇ ਕੁਮਾਰ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।

Advertisement

Advertisement