ਕਰਿਆਨੇ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
07:05 AM Oct 02, 2024 IST
ਸੰਦੌੜ (ਪੱਤਰ ਪ੍ਰੇਰਕ): ਇੱਥੇ ਅਨਾਜ ਮੰਡੀ ਦੇ ਸਾਹਮਣੇ ਰਾਏਕੋਟ ਮਾਲੇਰਕੋਟਲਾ ਮੁੱਖ ਸੜਕ ’ਤੇ ਇੱਕ ਕਰਿਆਨੇ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਰਾਜੂ ਕਰਿਆਨਾ ਸਟੋਰ ਦੇ ਮਾਲਕ ਸੁਸ਼ੀਲ ਕੁਮਾਰ ਪੁੱਤਰ ਜੈਪਾਲ ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਕਾਰਨ ਉਸ ਨੇ ਦੋ ਦਿਨ ਪਹਿਲਾਂ ਹੀ ਘਿਉ, ਤੇਲ ਅਤੇ ਹੋਰ ਸੌਦਾ ਖਰੀਦ ਕੇ ਰੱਖਿਆ ਸੀ ਪਰ ਅਚਾਨਕ ਅੱਜ ਸਵੇਰ ਵੇਲੇ ਇਹ ਘਟਨਾ ਵਾਪਰ ਗਈ। ਅੱਗ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਨੇੜਲੇ ਦੁਕਾਨਦਾਰਾਂ ਅਤੇ ਸਥਾਨਕ ਲੋਕਾਂ ਨੇ ਅੱਗ ’ਤੇ ਕਾਫ਼ੀ ਮੁਸ਼ਕੱਤ ਨਾਲ ਕਾਬੂ ਪਾਇਆ। ਪੀੜਤ ਸੁਸ਼ੀਲ ਕੁਮਾਰ ਨੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਦਰਖਾਸਤ ਦੇ ਕੇ ਮੰਗ ਕੀਤੀ ਕਿ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ।
Advertisement
Advertisement