ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਡੀਕਲ ਸਟੋਰ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

07:51 AM Jun 24, 2024 IST

ਪੱਤਰ ਪ੍ਰੇਰਕ
ਜਲੰਧਰ, 23 ਜੂਨ
ਇੱਥੋਂ ਦੇ ਪਠਾਨਕੋਟ ਚੌਕ ਨੇੜੇ ਢੀਂਗਰਾ ਮੈਡੀਕਲ ਸਟੋਰ ਵਿੱਚ ਦੇਰ ਰਾਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਪੀੜਤ ਅਨੁਸਾਰ ਅੱਗ ਕਿਸੇ ਸ਼ਰਾਰਤੀ ਅਨਸਰ ਵੱਲੋਂ ਲਗਾਈ ਗਈ ਹੈ, ਕਿਉਂਕਿ ਉਸ ਦੀ ਦੁਕਾਨ ਸਬੰਧੀ ਮਾਮਲਾ ਚੱਲ ਰਿਹਾ ਹੈ। ਮੁਲਜ਼ਮਾਂ ਨੇ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ। ਪੀੜਤ ਨੇ ਕਿਹਾ ਕਿ ਮਾਮਲੇ ਨੂੰ ਲੈ ਕੇ ਪੁਲੀਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਹੈ। ਪਠਾਨਕੋਟ ਹਾਈਵੇਅ ’ਤੇ ਰੇਰੂ ਪਿੰਡ ਚੌਕ ਨੇੜੇ ਢੀਂਗਰਾ ਮੈਡੀਕਲ ਸਟੋਰ ਦੇ ਮਾਲਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਇਹ ਸਟੋਰ ਚਲਾ ਰਿਹਾ ਹੈ। ਦੁਕਾਨ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਮਾਮਲਾ ਚੱਲ ਰਿਹਾ ਹੈ। ਦੋਵੇਂ ਧਿਰਾਂ ਉਸ ਦੀ ਦੁਕਾਨ ’ਤੇ ਆਪਣਾ ਹੱਕ ਜਤਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਕਿਰਾਇਆ ਦੇਣ ਲਈ ਕਹਿੰਦੀਆਂ ਹਨ। ਦੁਕਾਨ ਉਨ੍ਹਾਂ ਨੂੰ ਦੇਣ ਲਈ ਦੋਵੇਂ ਧਿਰਾਂ ਆਪਸ ਵਿੱਚ ਲੜਦੀਆਂ ਹਨ, ਦੋਵਾਂ ਦੀ ਲੜਾਈ ਵਿੱਚ ਉਸ ਦਾ ਨੁਕਸਾਨ ਹੋ ਗਿਆ। ਪੀੜਤ ਨੇ ਦੱਸਿਆ ਕਿ ਇਸ ਘਟਨਾ ਵਿੱਚ ਉਸ ਦਾ ਕਰੀਬ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਹਾਲਾਂਕਿ ਦੇਰ ਰਾਤ ਅੱਗ ’ਤੇ ਕਾਬੂ ਪਾ ਲਿਆ ਗਿਆ। ਪੀੜਤ ਨੇ ਦੱਸਿਆ ਕਿ ਉਹ ਦੇਰ ਰਾਤ ਤੱਕ ਆਪਣੀ ਦੁਕਾਨ ਚਲਾਉਂਦਾ ਹੈ ਕਿਉਂਕਿ ਸਾਹਮਣੇ ਹਸਪਤਾਲ ਹੈ। ਉਹ ਰਾਤ ਕਰੀਬ 12 ਵਜੇ ਦੁਕਾਨ ਬੰਦ ਕਰਕੇ ਘਰ ਚਲਾ ਗਿਆ। ਰਾਤ ਕਰੀਬ 2.21 ਵਜੇ ਕਿਸੇ ਰਾਹਗੀਰ ਦਾ ਫੋਨ ਆਇਆ ਕਿ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ ਜਿਸ ਤੋਂ ਬਾਅਦ ਜਦੋਂ ਉਹ ਤੁਰੰਤ ਮੌਕੇ ’ਤੇ ਪਹੁੰਚੇ ਤਾਂ ਉਸ ਦਾ ਕਾਫੀ ਨੁਕਸਾਨ ਹੋ ਚੁੱਕਾ ਸੀ।

Advertisement

Advertisement