ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਟਰਸਾਈਕਲ ਮੁਰੰਮਤ ਵਾਲੀ ਦੁਕਾਨ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

06:54 AM Jun 19, 2024 IST

ਨਿੱਜੀ ਪੱਤਰ ਪ੍ਰੇਰਕ
ਮਲੋਟ, 18 ਜੂਨ
ਇਥੇ ਤਿਕੋਣੀ ਚੌਕ ਵਿੱਚ ਇੱਕ ਮੋਟਰਸਾਈਕਲ ਮੁਰੰਮਤ ਕਰਨ ਵਾਲੀ ਦੁਕਾਨ ’ਚ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਘਟਨਾ ਸਮੇਂ ਦੁਕਾਨ ਵਿਚ ਇਕ ਰੌਇਲ ਐਨਫੀਲਡ ਤੇ ਇਕ ਹੋਰ ਕੰਪਨੀ ਦੇ ਦੋ ਨਵੇਂ ਮੋਟਰਸਾਈਕਲਾਂ ਤੋਂ ਇਲਾਵਾ 8 ਹੋਰ ਮੋਟਰਸਾਈਕਲ ਖੜ੍ਹੇ ਸਨ ਜੋ ਸੜ ਕੇ ਸੁਆਹ ਹੋ ਗਏ। ਦੁਕਾਨ ਮਾਲਕ ਭੋਲੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਨਵਰਟਰ, ਬੈਟਰਾ ਤੇ ਹੋਰ ਸਾਰਾ ਕੀਮਤੀ ਸਾਮਾਨ ਵੀ ਸੜ ਕੇ ਸੁਆਹ ਬਣ ਗਿਆ। ਉਨ੍ਹਾਂ ਕਿਹਾ ਕਿ ਅੱਗ ਸਵੇਰੇ 4-5 ਵਜੇ ਦੇ ਕਰੀਬ ਲੱਗੀ ਹੋ ਸਕਦੀ ਹੈ ਪਰ ਇਸਦੇ ਕਾਰਨਾਂ ਦਾ ਕੋਈ ਸਪੱਸ਼ਟ ਰੂਪ ਵਿੱਚ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਸਵੇਰੇ ਸੂਚਨਾ ਮਿਲਦਿਆਂ ਹੀ ਉਹ ਜਦ ਦੁਕਾਨ ’ਤੇ ਪਹੁੰਚੇ ਤਾਂ ਦੁਕਾਨ ’ਚੋਂ ਅੱਗ ਦੀਆਂ ਲਪਟਾਂ ਨਿੱਕਲ ਰਹੀਆਂ ਸਨ। ਉਪਰੰਤ ਫਾਇਰਬ੍ਰਿਗੇਡ ਦੀ ਗੱਡੀ ਮੌਕੇ ’ਤੇ ਪਹੁੰਚੀ ਜਿਸ ਕਾਰਨ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਮਿਹਨਤਕਸ਼ ਵਿਅਕਤੀ ਹੈ ਤੇ ਆਪਣੀ ਕਿਰਤ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ, ਉਸਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ।

Advertisement

Advertisement