For the best experience, open
https://m.punjabitribuneonline.com
on your mobile browser.
Advertisement

ਦਫ਼ਤਰ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

08:43 AM Apr 05, 2024 IST
ਦਫ਼ਤਰ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
Advertisement

ਪੱਤਰਪ੍ਰੇਰਕ
ਹੁਸ਼ਿਆਰਪੁਰ, 4 ਅਪਰੈਲ
ਇੱਥੇ ਚੰਡੀਗੜ੍ਹ ਰੋਡ ’ਤੇ ਅਸਲਾਮਾਬਾਦ ਇਲਾਕੇ ’ਚ ਬੀਤੀ ਰਾਤ ਫਾਇਨਾਂਸ ਦਾ ਕੰਮ ਕਰਦੇ ਇਕ ਵਿਅਕਤੀ ਦੇ ਦਫ਼ਤਰ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਦਫ਼ਤਰ ਦੇ ਮਾਲਕ ਰਾਜੀਵ ਕੁਮਾਰ ਨੇ ਦੱਸਿਆ ਕਿ ਤੜਕੇ ਉਨ੍ਹਾਂ ਨੂੰ ਗੁਆਂਢ ਤੋਂ ਕਿਸੇ ਨੇ ਫੋਨ ਕਰਕੇ ਅੱਗ ਲੱਗਣ ਦੀ ਸੂਚਨਾ ਦਿੱਤੀ। ਜਦੋਂ ਉਹ ਮੌਕੇ ’ਤੇ ਆਏ ਤਾਂ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਕਿਸੇ ਸ਼ਰਾਰਤੀ ਅਨਸਰ ਨੇ ਜਾਣਬੁੱਝ ਕੇ ਅੱਗ ਲਗਾਈ ਹੈ ਕਿਉਂਕਿ ਦਫ਼ਤਰ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਅੰਦਰ ਪਈਆਂ ਦੋ ਐੱਲਸੀਡੀ ਗਾਇਬ ਸਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਇਹ ਕੰਮ ਕੀਤਾ, ਉਨ੍ਹਾਂ ਨੇ ਪਹਿਲਾਂ ਸੀਸੀਟੀਵੀ ਕੈਮਰੇ ਪੁੱਟ ਦਿੱਤੇ ਅਤੇ ਫਿਰ ਡੀ.ਬੀ.ਆਰ ਨਾਲ ਲੈ ਗਏ। ਸਦਰ ਪੁਲੀਸ ਨੇ ਸ਼ਿਕਾਇਤ ਦਰਜ ਕਰ ਲਈ ਹੈ।

Advertisement

Advertisement
Author Image

Advertisement
Advertisement
×