ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
07:40 AM Jun 07, 2024 IST
Advertisement
ਪੱਤਰ ਪ੍ਰੇਰਕ
ਫਗਵਾੜਾ, 6 ਜੂਨ
ਅਤਿ ਦੀ ਪੈ ਰਹੀ ਗਰਮੀ ਕਾਰਨ ਅੱਜ ਇਥੋਂ ਦੇ ਗੁੜ ਮੰਡੀ ਬਾਜ਼ਾਰ ’ਚ ਸਥਿਤ ਇੱਕ ਕੱਪੜੇ ਦੀ ਦੁਕਾਨ ’ਚ ਏਸੀ ਫਟਣ ਕਾਰਨ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੁਕਾਨ ’ਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਮਾਲਕ ਜਸਵੰਤ ਲਾਲ ਬਾਂਗਾ ਨੇ ਦੱਸਿਆ ਕਿ ਉਨ੍ਹਾਂ ਦੀ ਕੱਪੜੇ ਦੀ ਦੁਕਾਨ ਹੈ ਤੇ ਅੱਜ 12 ਵਜੇ ਦੇ ਕਰੀਬ ਦੁਕਾਨ ਦੇ ਅੰਦਰ ਦੋ ਏਸੀ ਫਟ ਗਏ ਤੇ ਅੱਗ ਲੱਗ ਗਈ। ਮੌਕੇ ’ਤੇ ਫ਼ਾਇਰ ਬ੍ਰਿਗੇਡ ਨੇ ਅੱਗ ’ਤੇ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ। ਘਟਨਾ ’ਚ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ।
Advertisement
Advertisement
Advertisement