For the best experience, open
https://m.punjabitribuneonline.com
on your mobile browser.
Advertisement

ਖਿਡੌਣਿਆਂ ਦੀ ਦੁਕਾਨ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

08:39 AM Aug 04, 2024 IST
ਖਿਡੌਣਿਆਂ ਦੀ ਦੁਕਾਨ ’ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
Advertisement

ਪੱਤਰ ਪ੍ਰੇਰਕ
ਜ਼ੀਰਾ, 3 ਅਗਸਤ
ਇੱਥੋਂ ਦੀ ਟੈਲੀਫੋਨ ਐਕਸਚੇਂਜ ਨੇੜੇ ਤਿੰਨ ਮੰਜ਼ਿਲਾ ਖਿਡੌਣਿਆਂ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਜੱਗਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੈਲੀਫੋਨ ਐਕਸਚੇਂਜ ਦੇ ਨਜ਼ਦੀਕ ਤਿੰਨ ਮੰਜ਼ਿਲਾ ਖਿਡੌਣਿਆਂ ਦੀ ਦੁਕਾਨ ਹੈ। ਉਹ ਰਾਤ 8.30 ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰਕੇ ਘਰ ਚਲੇ ਗਏ। ਰਾਤ ਢਾਈ ਵਜੇ ਦੇ ਕਰੀਬ ਉਨ੍ਹਾਂ ਨੂੰ ਸਕਿਉਰਿਟੀ ਗਾਰਡ ਦਾ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਵਿੱਚ ਅੱਗ ਲੱਗ ਗਈ ਹੈ। ਉਨ੍ਹਾਂ ਮੌਕੇ ’ਤੇ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਅਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਜੱਗਾ ਸਿੰਘ ਨੇ ਦੱਸਿਆ ਕਿ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਨ ਉਨ੍ਹਾਂ ਦਾ 70 ਤੋਂ 80 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ।

Advertisement

Advertisement
Advertisement
Author Image

Advertisement