ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਦਾਮ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

08:33 AM Jun 06, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 5 ਜੂਨ
ਇੱਥੇ ਬਸਤੀ ਜੋਧੇਵਾਲ ਦੇ ਸੁਭਾਸ਼ ਨਗਰ ਇਲਾਕੇ ’ਚ ਫਾਲਤੂ ਕੱਪੜਿਆਂ ਦੇ ਗੁਦਾਮ ’ਚ ਲੰਘੀ ਰਾਤ ਅੱਗ ਲੱਗ ਗਈ। ਅੱਗ ਇੰਨ੍ਹੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਉਸ ਦਾ ਧੂੰਆਂ ਦੂਰ ਤੱਕ ਫੈਲ ਗਿਆ। ਆਸਪਾਸ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਕਾਮਯਾਬ ਨਹੀਂ ਹੋ ਸਕੇ। ਲੋਕਾਂ ਨੇ ਇਸ ਦੀ ਸੂਚਨਾ ਅੱਗ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ, ਜਿਸ ਤੋਂ ਬਾਅਦ ਅੱਗ ਬੁਝਾਊ ਅਮਲਾ ਉਥੇ ਪੁੱਜਿਆ। ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਵਿਭਾਗ ਦੀਆਂ ਲਗਪਗ 6 ਗੱਡੀਆਂ ਨੇ ਕਰੀਬ ਡੇਢ ਘੰਟੇ ਦੀ ਮੁਸ਼ਕੱਤ ਮਗਰੋਂ ਅੱਗ ’ਤੇ ਕਾਬੂ ਪਾ ਲਿਆ। ਸ਼ੱਕ ਹੈ ਕਿ ਅੱਗ ਸ਼ਾਟ ਸਰਕਟ ਕਾਰਨ ਲੱਗੀ ਹੈ। ਅੱਗ ਲੱਗਣ ਦਾ ਕਾਰਨ ਹਾਲੇ ਸਪੱਸ਼ਟ ਨਹੀਂ ਹੋ ਸਕਿਆ। ਗੁਦਾਮ ਦੇ ਮਾਲਕ ਮੁਹੰਮਦ ਕੁਰਬਾਨ ਨੇ ਦੱਸਿਆ ਕਿ ਰਾਤ ਨੂੰ ਜਦੋਂ ਉਹ ਘਰ ’ਤੇ ਸਨ ਤਾਂ ਉਸ ਨੂੰ ਫੋਨ ਆਇਆ ਕਿ ਗੁਦਾਮ ਅੰਦਰੋਂ ਧੂੰਆਂ ਨਿਕਲ ਰਿਹਾ ਹੈ ਜਿਸ ਤੋਂ ਬਾਅਦ ਤੁਰੰਤ ਉਹ ਮੌਕੇ ’ਤੇ ਪੁੱਜੇ, ਪਰ ਉਦੋਂ ਤੱਕ ਅੱਗ ਨੇ ਗੁਦਾਮ ਨੂੰ ਆਪਣੀ ਚਪੇਟ ’ਚ ਲੈ ਲਿਆ ਸੀ। ਅੱਗ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਮੌਕੇ ’ਤੇ ਪੁੱਜੇ ਪੁਲੀਸ ਅਧਿਕਾਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਸ਼ਾਟ ਸਰਕਟ ਕਾਰਨ ਹੋਈ ਹੈ। ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੱਲ੍ਹ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸਾਰੀਆਂ ਫੈਕਟਰੀਆਂ ਵਿੱਚ ਅੱਗ ਬੁਝਾਊ ਪ੍ਰਬੰਧਾਂ ਦਾ ਆਡਿਟ ਪੂਰਾ ਕਰਨ ਦੇ ਹੁਕਮ ਦਿੱਤੇ ਸਨ। ਫਾਇਰ ਸੇਫਟੀ ਵਿਭਾਗ ਅਤੇ ਫੈਕਟਰੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਅਗਲੇ 10 ਦਿਨਾਂ ਵਿੱਚ ਸਖ਼ਤੀ ਨਾਲ ਫਾਇਰ ਸੇਫਟੀ ਆਡਿਟ ਦਾ ਕੰਮ ਮੁਕੰਮਲ ਕਰਨ।

Advertisement

Advertisement