For the best experience, open
https://m.punjabitribuneonline.com
on your mobile browser.
Advertisement

ਗੋਦਾਮ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

07:51 AM Jun 10, 2024 IST
ਗੋਦਾਮ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
ਅੱਗ ਬੁਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਮੁਲਾਜ਼ਮ।
Advertisement

ਪੱਤਰ ਪ੍ਰੇਰਕ
ਸਮਰਾਲਾ, 9 ਜੂਨ
ਸਮਰਾਲਾ ਬਾਈਪਾਸ ’ਤੇ ਅੱਜ ਦੁਪਹਿਰ ਮੌਕੇ ਇੱਕ ਗੋਦਾਮ ਨੂੰ ਅੱਗ ਲੱਗ ਗਈ। ਇਸ ਕਾਰਨ ਗੋਦਾਮ ਅੰਦਰ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਜ਼ਿਕਰਯੋਗ ਹੈ ਕਿ ਸ਼ਰਾਬ ਦਾ ਇੱਕ ਅਹਾਤਾ ਜੋ ਹੁਣ ਗੁਦਾਮ ਦੇ ਤੌਰ ’ਤੇ ਵਰਤਿਆ ਜਾ ਰਿਹਾ ਸੀ, ਇਸ ਵਿਚ ਬਿਜਲੀ ਦੇ ਸ਼ਾਰਟ ਸਰਕਟ ਦੇ ਕਾਰਨ ਅੱਗ ਲੱਗ ਗਈ। ਇਸ ਗੋਦਾਮ ਮਾਲਕ ਬਲਰਾਮ ਚੌਧਰੀ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਫਰਨੀਚਰ ਤੇ ਫਰਿਜਾਂ ਆਦਿ ਸੜ ਗਈਆਂ। ਉਨ੍ਹਾਂ ਦੱਸਿਆ ਕਿ ਜਾਨੀ ਨੁਕਸਾਨ ਤੋਂ ਬਚਾ ਰਿਹਾ ਕਿਉਂਕਿ ਜੋ ਮਜ਼ਦੂਰ ਇਸ ਜਗ੍ਹਾ ਉੱਪਰ ਰਹਿੰਦੇ ਹਨ, ਉਹ ਸਿਰਫ਼ ਰਾਤ ਨੂੰ ਹੀ ਇੱਥੇ ਆਉਂਦੇ ਹਨ। ਮੌਕੇ ’ਤੇ ਪਹੁੰਚੇ ਫਾਇਰ ਅਫ਼ਸਰ ਨੇ ਦੱਸਿਆ ਕਿ ਅੱਗ ਕਾਫ਼ੀ ਜ਼ਿਆਦਾ ਸੀ ਜਿਸ ਨੂੰ ਬੁਝਾਉਣ ਵਿੱਚ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਲੱਗ ਗਈਆਂ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੇ ਇੱਕ ਘੰਟੇ ਦੀ ਮਿਹਨਤ ਤੋਂ ਬਾਅਦ ਇਸ ਅੱਗ ਉੱਪਰ ਕਾਬੂ ਪਾਇਆ ਹੈ|

Advertisement

Advertisement
Advertisement
Author Image

Advertisement