ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ
06:11 AM Aug 03, 2024 IST
ਭਗਵਾਨ ਦਾਸ ਸੰਦਲ
ਦਸੂਹਾ, 2 ਅਗਸਤ
ਇਥੇ ਲਾਇਬ੍ਰੇਰੀ ਚੌਕ ਨੇੜੇ ਬਰਤਨਾਂ ਵਾਲੀ ਦੁਕਾਨ (ਧੀਰ ਕਿਚਨ ਵਿਅਰ) ਅੰਦਰ ਅਚਾਨਕ ਅੱਗ ਲੱਗਣ ਕਾਰਨ ਲਗਪਗ ਡੇਢ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਸਬੰਧੀ ਪੀੜਤ ਦੁਕਾਨਦਾਰ ਸੰਜੇ ਧੀਰ ਨੇ ਦੱਸਿਆ ਕਿ ਅੱਜ ਸਵੇਰੇ ਨੇੜਲੇ ਦੁਕਾਨਦਾਰਾਂ ਨੇ ਦੁਕਾਨ ਅੰਦਰੋਂ ਧੂੰਆਂ ਨਿਕਲਣ ਬਾਰੇ ਫੋਨ ’ਤੇ ਜਾਣਕਾਰੀ ਦਿੱਤੀ। ਜਦੋਂ ਉਸ ਨੇ ਦੁਕਾਨ ਦਾ ਸ਼ੱਟਰ ਖੋਲ੍ਹਿਆ ਤਾਂ ਦੁਕਾਨ ਅੰਦਰੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਉਸ ਨੇ ਨਗਰ ਕੌਂਸਲ ਦਸੂਹਾ ਦੇ ਫਾਇਰ ਬ੍ਰਿਗੇਡ ਅਮਲੇ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਨੇ ਕਾਫ਼ੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਉਸ ਦਾ ਡੇਢ ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ ਜਦੋਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।
Advertisement
Advertisement