ਕਮਰੇ ’ਚ ਅੱਗ ਲੱਗਣ ਕਾਰਨ ਤਿੰਨ ਲੱਖ ਦਾ ਨੁਕਸਾਨ
10:06 AM Nov 09, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਭਾਈ ਰੂਪਾ, 8 ਨਵੰਬਰ
ਅੱਜ ਸ਼ਾਮ ਸਥਾਨਕ ਕਸਬੇ ਦੇ ਇਕ ਘਰ ਵਿਚ ਅਚਾਨਕ ਅੱਗ ਲੱਗਣ ਕਾਰਨ ਕਰੀਬ ਤਿੰਨ ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਪੀੜਤ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ ਸ਼ਾਮ ਦੇ ਕਰੀਬ ਪੰਜ ਵਜੇ ਉਸ ਦੇ ਘਰ ਦੇ ਇਕ ਕਮਰੇ ਵਿਚ ਅਚਾਨਕ ਅੱਗ ਲੱਗ ਗਈ। ਉਸ ਨੇ ਕਿਹਾ ਕਿ ਇਸ ਘਟਨਾ ਵਿਚ ਉਸ ਦਾ ਕਰੀਬ ਤਿੰਨ ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋ ਗਿਆ ਹੈ ਜਿਸ ਵਿੱਚ ਦੋ ਲੱਖ ਰੁਪਏ ਨਕਦ ਰਾਸ਼ੀ ਵੀ ਸ਼ਾਮਲ ਹੈ। ਇਸ ਘਟਨਾ ਸਮੇਂ ਪਰਮਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਘਰ ਤੋਂ ਬਾਹਰ ਸਨ। ਅੱਗ ਦਾ ਪਤਾ ਲੱਗਣ ‘ਤੇ ਆਂਢ-ਗੁਆਂਢ ਦੇ ਲੋਕਾਂ ਨੇ ਬੜੀ ਮਿਹਨਤ ਨਾਲ ਅੱਗ ’ਤੇ ਕਾਬੂ ਪਾਇਆ। ਪੀੜਤ ਪਰਮਜੀਤ ਸਿੰਘ ਨੇ ਸਰਕਾਰ ਤੋਂ ਸਹਾਇਤਾ ਦੀ ਮੰਗ ਕੀਤੀ ਹੈ।
Advertisement
Advertisement
Advertisement