ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਂਹ ਤੇ ਹਨੇਰੀ ਕਾਰਨ ਕਣਕ ਦਾ ਨੁਕਸਾਨ

07:23 AM Apr 24, 2024 IST
ਮਾਨਸਾ ਦੀ ਆਧੁਨਿਕ ਅਨਾਜ ਮੰਡੀ ’ਚ ਮੀਂਹ ਕਾਰਨ ਭਿੱਜੀਆਂ ਕਣਕ ਦੀਆਂ ਢੇਰੀਆਂ।

ਜੋਗਿੰਦਰ ਸਿੰਘ ਮਾਨ
ਮਾਨਸਾ, 23 ਅਪਰੈਲ
ਮਾਲਵਾ ਪੱਟੀ ਵਿਚ ਅੱਜ ਸਵੇਰੇ ਅਚਾਨਕ ਮੌਸਮ ਦਾ ਮਿਜ਼ਾਜ ਵਿਗੜਨ ਤੇ ਝੱਖੜ ਅਤੇ ਮੀਂਹ ਨੇ ਕਣਕ ਦਾ ਨੁਕਸਾਨ ਕਰ ਦਿੱਤਾ ਹੈ। ਮੀਂਹ ਕਾਰਨ ਕਣਕਾਂ ਨੇ ਸਲਾਬ ਫੜ ਲਈ ਹੈ ਜਿਸ ਕਾਰਨ ਕਿਸੇ ਵੀ ਖੇਤ ਵਿਚ ਅੱਜ ਸਾਰਾ ਦਿਨ ਕੰਬਾਈਨ ਅਤੇ ਹੱਥੀਂ ਕਣਕ ਦੀ ਵਾਢੀ ਦਾ ਕਾਰਜ ਨਹੀਂ ਚੱਲ ਸਕਿਆ ਜਦੋਂ ਕਿ ਹੱਥਾਂ ਨਾਲ ਖੇਤਾਂ ਵਿਚ ਵੱਢੀ ਪਈ ਕਣਕ ਨੂੰ ਹਨ੍ਹੇਰੀ ਨੇ ਖਿਲਾਰ ਦਿੱਤਾ ਹੈ, ਜਿਸ ਦੇ ਤੀਲੇ-ਤੀਲੇ ਨੂੰ ਇਕੱਠਾ ਕਰਨ ਲਈ ਕਿਸਾਨ ਜੁਟ ਗਏ ਹਨ। ਉਧਰ ਮੰਡੀਆਂ ਵਿੱਚ ਤੁਲਾਈ, ਝਰਾਈ, ਸਿਲਾਈ ਤੇ ਲਦਾਈ ਦਾ ਕੰਮ ਰੁਕਿਆ ਰਿਹਾ। ਅਨਾਜ ਮੰਡੀਆਂ ਵਿੱਚ ਵਿਕਣ ਲਈ ਆਈ ਕਣਕ ਦੇ ਤੋਲ ਦਾ ਕਾਰਜ ਖੜ੍ਹ ਗਿਆ ਹੈ ਅਤੇ ਖਰੀਦ ਕੇਂਦਰਾਂ ਵਿੱਚ ਪਏ ਕਣਕ ਦੇ ਢੇਰ ਭਿੱਜ ਗਏ ਹਨ, ਜਦੋਂ ਕਿ ਕਿਸੇ ਵੀ ਖਰੀਦ ਕੇਂਦਰ ਵਿੱਚ ਆੜ੍ਹਤੀਆਂ ਕੋਲ ਕਣਕ ਨੂੰ ਢਕਣ ਲਈ ਤਰਪਾਲਾਂ ਦਾ ਬੰਦੋਬਸਤ ਨਹੀਂ ਸੀ। ਕਿਸਾਨਾਂ ਨੇ ਆਪਣੀਆਂ ਪੱਲੀਆਂ ਨਾਲ ਹੀ ਆਪਣੀ ਜਿਣਸ ਨੂੰ ਮੀਂਹ ਤੋਂ ਬਚਾਉਣ ਲਈ ਢਕੀ ਰੱਖਿਆ।
ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਦੌਰਾਨ ਰਾਜ ਵਿਚ ਮੌਸਮ ਵਿਗੜਨ ਸਬੰਧੀ ਦਿੱਤੀ ਜਾਣਕਾਰੀ ਨੇ ਕਿਸਾਨਾਂ ਦੇ ਸਾਹ ਸੂਤ ਧਰੇ ਹਨ। ਕਿਸਾਨ ਅਸਮਾਨ ਉਪਰ ਛਾਈਆਂ ਕਾਲੀਆਂ ਘਟਾਵਾਂ ਨੂੰ ਵੇਖ ਕੇ ਝੁਰਨ ਲੱਗਿਆ ਹੈ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਵਿਚ ਅਜਿਹਾ ਮੌਸਮ ਜਾਰੀ ਰਹਿੰਦਾ ਹੈ ਤਾਂ ਹਾੜੀ ਦੀਆਂ ਸਾਰੀਆਂ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ।
ਮੌਸਮ ਦੀ ਇਸ ਤਬਦੀਲੀ ਨਾਲ ਕਿਸਾਨਾਂ ਨੂੰ ਫਸਲ ਦਾ ਨੁਕਸਾਨ ਦਿਸਣ ਲੱਗਿਆ ਹੈ। ਅਨੇਕਾਂ ਕਿਸਾਨਾਂ ਦਾ ਕਹਿਣਾ ਹੈ ਕਿ ਅੱਜ ਕੱਲ੍ਹ ਸਾਫ਼-ਸੁਥਰੇ ਮੌਸਮ ਦੀ ਲੋੜ ਸੀ, ਪਰ ਅਸਮਾਨ ’ਤੇ ਚਮਕਦੀਆਂ ਬਿਜਲੀਆਂ ਅਤੇ ਮੀਂਹ-ਝੱਖੜ ਨੇ ਉਨ੍ਹਾਂ ਨੂੰ ਡੂੰਘੀਆਂ ਸੋਚਾਂ ਵਿਚ ਪਾ ਦਿੱਤਾ ਹੈ। ਇਸੇ ਦੌਰਾਨ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਵਿਗਿਆਨੀ ਡਾ. ਜੀ.ਐਸ ਰੋਮਾਣਾ ਦਾ ਕਹਿਣਾ ਹੈ ਕਿ ਇਸ ਵੇਲੇ ਮੌਸਮ ਵਿਚ ਦਿਨ ਸਮੇਂ ਚੰਗੀਆਂ ਧੁੱਪਾਂ ਲੱਗਣ ਦਾ ਵੇਲਾ ਅਤੇ ਰਾਤ ਸਮੇਂ ਵੀ ਮੌਸਮ ਦਾ ਸਾਫ਼ ਰਹਿਣਾ ਵੀ ਜ਼ਰੂਰੀ ਹੈ ਤਾਂ ਕਿ ਕਣਕ ਦੀ ਕਟਾਈ ਅਤੇ ਵਢਾਈ ਦਾ ਕਾਰਜ ਸਹੀ ਰੂਪ ਵਿਚ ਨੇਪਰੇ ਚੜ੍ਹ ਸਕੇ ਪਰ ਇਸ ਮੌਸਮ ਨੇ ਕਿਸਾਨਾਂ ਨੂੰ ਫ਼ਿਕਰਾਂ ਵਿਚ ਪਾ ਦਿੱਤਾ ਹੈ।

Advertisement

ਮੰਡੀਆਂ ਵਿੱਚ ਬੋਲੀ ਸ਼ੁਰੂ ਕਰਵਾਉਣ ਲਈ ਮਾਰਕੀਟ ਕਮੇਟੀ ਦਫ਼ਤਰ ਅੱਗੇ ਧਰਨਾ

ਭੁੱਚੋ ਮੰਡੀ ਦੇ ਮਾਰਕੀਟ ਕਮੇਟੀ ਦੇ ਦਫਤਰ ਅੱਗੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ) ਨੇ ਅੱਜ ਮਾਰਕੀਟ ਕਮੇਟੀ ਭੁੱਚੋ ਮੰਡੀ ਦੇ ਦਫਤਰ ਅੱਗੇ ਨਿੱਜੀ ਖਰੀਦ ਕੇਂਦਰਾਂ ’ਤੇ ਬੋਲੀ ਨਾ ਲਗਾਏ ਜਾਣ ਵਿਰੁੱਧ ਧਰਨਾ ਦਿੱਤਾ ਅਤੇ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਬੀਤੇ ਕੱਲ੍ਹ ਪਿੰਡ ਤੁੰਗਵਾਲੀ ਵਿੱਚ ਰੋਸ ਪ੍ਰਦਰਸ਼ਨ ਕਰਕੇ ਸ਼ਾਮ ਤੱਕ ਬੋਲੀ ਸ਼ੁਰੂ ਕਰਨ ਦਾ ਅਲਟੀਮੇਟਮ ਦਿੱਤਾ ਸੀ ਜਿਸ ਦੇ ਪੂਰਾ ਨਾ ਹੋਣ ਕਾਰਨ ਕਿਸਾਨਾਂ ਨੇ ਅੱਜ ਸਵੇਰੇ ਧਰਨਾ ਦਿੱਤਾ। ਧਰਨੇ ਦੀ ਅਗਵਾਈ ਕਰ ਰਹੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ, ਜ਼ਿਲ੍ਹਾ ਜਨਰਲ ਸਕੱਤਰ ਰਾਜਮਹਿੰਦਰ ਸਿੰਘ ਕੋਟਭਾਰਾ, ਸੁਖਜਿੰਦਰ ਸਿੰਘ ਪੂਹਲਾ, ਸਰਬਜੀਤ ਸਿੰਘ, ਕਰਮ ਸਿੰਘ, ਕੁਲਜਿੰਦਰ ਸਿੰਘ, ਸੁਖਪਾਲ ਸਿੰਘ, ਗੁਰਦਿੱਤ ਸਿੰਘ, ਸਾਧੂ ਸਿੰਘ, ਦਰਸ਼ਨ ਸਿੰਘ, ਹਰਪਾਲ ਸਿੰਘ ਅਤੇ ਬਲਕਰਨ ਸਿੰਘ ਨੇ ਰੋਹ ਭਰੇ ਭਾਸ਼ਣਾਂ ਰਾਹੀਂ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਦੇਖੀ ਅਤੇ ਲਾਪ੍ਰਵਾਹੀ ਦੀ ਪੋਲ ਖੋਲ੍ਹੀ। ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਦਿਆਂ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਨਿੱਜੀ ਮੰਡੀਆਂ ਨੂੰ ਨੋਟੀਫਾਈ ਕੀਤੇ ਜਾਣ ਸਬੰਧੀ ਪੱਤਰ ਜਾਰੀ ਕਰ ਦਿੱਤਾ। ਇਸ ਪੱਤਰ ਦੀ ਕਾਪੀ ਦਿਖਾਉਂਦਿਆਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਡੀਆਂ ਵਿੱਚ ਜਲਦੀ ਹੀ ਬੋਲੀ ਸ਼ੁਰੂ ਕਰਵਾ ਦਿੱਤੀ ਜਾਵੇਗੀ। ਇਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ।

ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਦਾ ਐਲਾਨ

ਝੁਨੀਰ (ਪੱਤਰ ਪ੍ਰੇਰਕ): ਇਸ ਖੇਤਰ ਦੀ ਵੱਡੀ ਆਬਾਦੀ ਵਾਲੇ ਪਿੰਡ ਝੰਡੂਕਾ ਦੀ ਦਾਣਾ ਮੰਡੀ ਵਿੱਚੋਂਂ ਵਿਕੀ ਕਣਕ ਦੀ ਇੱਕ ਹਫਤੇ ਤੋਂ ਲਿਫਟਿੰਗ ਨਾ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ (ਸਿੱਧੂ) ਦੇ ਬਲਾਕ ਪ੍ਰਧਾਨ ਬਲਬੀਰ ਸਿੰਘ ਝੰਡੂਕਾ ਅਤੇ ਯੂਨੀਅਨ ਦੇ ਇੱਕ ਵਫਦ ਨੇ ਝੰਡੂਕਾ ਮੰਡੀ ਦਾ ਸਰਵੇਖਣ ਕੀਤਾ। ਉਨ੍ਹਾਂ ਮੰਡੀ ਦੇ ਸਾਰੇ ਖੇਤਰਾਂ ਵਿੱਚ ਕਣਕ ਦੇ ਲੱਗੇ ਵੱਡੇ-ਵੱਡੇ ਅੰਬਾਰ ਦੇਖੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂਂ ਜਲਦ ਝੰਡੂਕਾ ਅਤੇ ਨਜ਼ਦੀਕੀ ਸਭ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਕਰਵਾਏ ਤਾਂ ਕਿ ਕਿਸਾਨ ਸਮੇਂ ਸਿਰ ਵੇਚ ਸਕਣ। ਉਨ੍ਹਾਂ ਕਿਹਾ ਕਿ ਜੇਕਰ ਮੰਡੀ ਵਿੱਚੋਂ ਕਣਕ ਦੀ ਲਿਫਟਿੰਗ ਤੁਰੰਤ ਨਾ ਕੀਤੀ ਗਈ ਤਾਂ ਮੰਡੀ ਦੇ ਕਿਸਾਨ ਮਾਨਸਾ-ਸਰਸਾ ਮੁੱਖ ਸੜਕ ਦੇ ਭਾਖੜਾ ਮੁੱਖ ਪੁਲ ਉੱਤੇ ਰੋਸ ਧਰਨਾ ਦੇਣਗੇ। ਕਿਸਾਨ ਹਰਦੇਵ ਸਿੰਘ ਝੰਡੂਕਾ, ਬਲਦੇਵ ਸਿੰਘ, ਲੀਲਾ ਸਿੰਘ ਨੇ ਕਿਹਾ ਕਿ ਬਦਲ ਰਹੇ ਮੌਸਮ ਨੂੰ ਵੇਖਦੇ ਹੋਏ ਕਿਸਾਨਾਂ ਅਤੇ ਆੜ੍ਹਤੀਆਂ ਵਿੱਚ ਵੀ ਕਣਕ ਦੀ ਲਿਫਟਿੰਗ ਨੂੰ ਲੈ ਕੇ ਕਾਫੀ ਚਿੰਤਾ ਹੈ।

Advertisement

Advertisement
Advertisement