ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਦੀਆਂ ਗਲਤੀਆਂ ਦੀ ਭਰਮਾਰ

10:49 AM Feb 04, 2024 IST
ਅਹਿਮਦਗੜ੍ਹ ਦੇ ਇੱਕ ਸਰਕਾਰੀ ਦਫ਼ਤਰ ਅੱਗੇ ਪੰਜਾਬੀ ਵਿੱਚ ਲਿਖੇ ਗਲਤ ਸ਼ਬਦ।

ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 3 ਫਰਵਰੀ
ਪੰਜਾਬੀ ਬੋਲੀ ਦੇ ਵਿਕਾਸ ਲਈ ਵਿਦੇਸ਼ਾਂ ਦੀਆਂ ਸਰਕਾਰਾਂ ਨੇ ਉੱਥੇ ਰਹਿੰਦੇ ਪੰਜਾਬੀਆਂ ਦਾ ਦਿਲ ਜਿੱਤਣ ਲਈ ਵਿਸ਼ੇਸ਼ ਉਪਰਾਲੇ ਕਰਨੇ ਸ਼ੁਰੂ ਕਰ ਦਿੱਤੇ ਹਨ ਪਰ ਇੱਥੋਂ ਦੇ ਸਰਕਾਰੀ ਤੇ ਗੈਰ ਸਰਕਾਰੀ ਸੰਗਠਨਾਂ ਦੇ ਦਾਅਵਿਆਂ ਦੇ ਉਲਟ ਸ਼ਬਦ ਜੋੜਾਂ ਦੀਆਂ ਗਲਤੀਆਂ ’ਚ ਸੁਧਾਰ ਨਹੀਂ ਕੀਤਾ ਜਾ ਰਿਹਾ। ਇਥੋਂ ਦੀਆਂ ਜਨਤਕ ਥਾਵਾਂ ’ਤੇ ਲੱਗੇ ਬੋਰਡਾਂ ’ਤੇ ਪੰਜਾਬੀ ਭਾਸ਼ਾ ਵਿੱਚ ਕਈ ਤਰੁੱਟੀਆਂ ਹਨ ਜੋ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਦੂਰ ਨਹੀਂ ਹੋਈਆਂ। ਇਸ ਤੋਂ ਇਲਾਵਾ ਸਰਕਾਰੀ ਦਫ਼ਤਰਾਂ ਵਿਚ ਪੰਜਾਬੀ ਭਾਸ਼ਾ ਵਿਚ ਲਿਖੇ ਸ਼ਬਦ ਜੋੜ ਤੇ ਫਿਕਰੇ ਗਲਤ ਲਿਖੇ ਹੋਏ ਹਨ। ਸਥਾਨਕ ਤਹਿਸੀਲ ਦਫ਼ਤਰ ਵਿਚ ਨਗਰ ਕੌਂਸਲ ਵੱਲੋਂ ਸਵੱਛਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲਿਖੇ ਸੁਨੇਹਿਆਂ ’ਚ ਕਈ ਤਰੁੱਟੀਆਂ ਹਨ। ਇੱਥੇ ਮੈਂ ਨੂੰ ਮੇਂ, ਆਪਣੇ ਨੂੰ ਅਪਨੇ, ਕੌਂਸਲ ਨੂੰ ਕੋਸਲ ਲਿਖਿਆ ਗਿਆ ਹੈ, ਕੂੜੇ ਦੀ ਥਾਂ ਕੁੜੇ ਤੇ ਕੁੜਾ ਆਦਿ ਗਲਤੀਆਂ ਹਨ, ਜੋ ਮਜ਼ਾਕ ਦਾ ਪਾਤਰ ਬਣਦੀਆਂ ਹਨ। ਇਸ ਤੋਂ ਇਲਾਵਾ ਹੋਰ ਗਲਤੀਆਂ ਨੂੰ ਠੀਕ ਕਰਵਾਉਣ ਦੀ ਖੇਚਲ ਵੀ ਸਬੰਧਤ ਅਧਿਕਾਰੀਆਂ ਨੇ ਨਹੀਂ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਅਦਾਰਿਆਂ ਦੇ ਨਾਲ ਨਾਲ ਪ੍ਰਾਈਵੇਟ ਅਦਾਰਿਆਂ ਨੂੰ ਵੀ ਪੰਜਾਬੀ ਭਾਸ਼ਾ ਨੂੰ ਸਤਿਕਾਰ ਦੇਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਭਾਸ਼ਾ ਅਫਸਰਾਂ ਨੇ ਰਸਮੀ ਤੌਰ ’ਤੇ ਚਿੱਠੀਆਂ ਕੱਢ ਦਿੱਤੀਆਂ ਕਿ ਆਪਣੇ ਅਦਾਰਿਆਂ ਅੱਗੇ ਪੰਜਾਬੀ ਵਿੱਚ ਬੋਰਡ ਨਾ ਲਾਉਣ ਵਾਲਿਆਂ ਨੂੰ ਜੁਰਮਾਨੇ ਕੀਤੇ ਜਾਣਗੇ ਪਰ ਕਿਸੇ ਅਧਿਕਾਰੀ ਨੇ ਦਫ਼ਤਰ ਤੋਂ ਬਾਹਰ ਆ ਕੇ ਸਰਕਾਰੀ ਦਫ਼ਤਰਾਂ ਅੱਗੇ ਸਾਲਾਂ ਤੋਂ ਤਰੁੱਟੀਆਂ ਠੀਕ ਕਰਵਾਉਣ ਦੀ ਕੋਸ਼ਿਸ਼ ਨਹੀਂ ਕੀਤੀ।
ਪਿੰਡ ਫੱਲੇਵਾਲ ਦੇ ਪ੍ਰਵਾਸੀ ਭਾਰਤੀ ਗੁਰਦੀਪ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਪੰਜਾਬੀ ਮਾਂ ਬੋਲੀ ਲਈ ਸੰਜੀਦਾ ਯਤਨ ਕਰ ਰਹੇ ਹਨ ਅਤੇ ਉਨ੍ਹਾਂ ਦੇ ਯਤਨਾਂ ਸਦਕਾ ਉੱਥੋਂ ਦੀਆਂ ਸਰਕਾਰਾਂ ਨੇ ਵੀ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਉਚੇਚੇ ਯਤਨ ਕਰਨੇ ਸ਼ੁਰੂ ਕੀਤੇ ਹਨ। ਜ਼ਿਕਰਯੋਗ ਹੈ ਕਿ ‘ਪੰਜਾਬੀ ਟ੍ਰਿਬਿਊਨ’ ਵੱਲੋਂ ਪੰਜਾਬੀ ਲਿਖਣ ਅਤੇ ਜਨਤਕ ਥਾਵਾਂ ’ਤੇ ਸਰਕਾਰੀ ਦਫ਼ਤਰਾਂ ਵੱਲੋਂ ਲਿਖੇ ਹੋਏ ਬੋਰਡਾਂ ਆਦਿ ਵਿੱਚ ਤਰੁੱਟੀਆਂ ਬਾਰੇ ਕਈ ਵਾਰ ਜਾਗਰੂਕਤਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਹਾਲਾਂ ਤੱਕ ਇਸ ਖੇਤਰ ਵਿੱਚ ਮੁੱਖ ਮੰਤਰੀ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਇਆ।
ਐੱਸਡੀਐੱਮ ਅਹਿਮਦਗੜ੍ਹ ਹਰਬੰਸ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਆਪਣੇ ਅਧੀਨ ਕੰਮ ਕਰਦੇ ਅਮਲੇ ਨੂੰ ਸਰਕਾਰੀ ਕੰਮਾਂ ਵਿੱਚ ਸ਼ੁੱਧ ਪੰਜਾਬੀ ਲਿਖਣ ਬੋਲਣ ਲਈ ਕਿਹਾ ਹੈ ਅਤੇ ਲੋਕਾਂ ਨੂੰ ਆਪਣੇ ਬੋਰਡ ਆਦਿ ਪੰਜਾਬੀ ਵਿੱਚ ਲਿਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪੰਜਾਬੀ ਦੀਆਂ ਤਰੁੱਟੀਆਂ ਦੂਰ ਲਈ ਵੀ ਕਿਹਾ ਹੈ।

Advertisement

Advertisement