ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਟਸ ਅਪਰੇਸ਼ਨ: ਅੰਮ੍ਰਿਤਸਰ ਦੀ ‘ਆਪ’ ਵਿਧਾਇਕਾ ਨੂੰ ਵੀ ਕੀਤੀ ਗਈ ਪਹੁੰਚ

09:05 AM Apr 04, 2024 IST

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਅਪਰੈਲ
ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨ ਜੋਤ ਕੌਰ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੇ ਚੱਲ ਰਹੇ ਕਥਿਤ ਲੋਟਸ ਅਪਰੇਸ਼ਨ ਤਹਿਤ ਉਨ੍ਹਾਂ ਨੂੰ ਵੀ ਇਸ ਸਬੰਧੀ ਫੋਨ ਕਰਕੇ ਪਹੁੰਚ ਕੀਤੀ ਗਈ ਹੈ। ਇਹ ਖੁਲਾਸਾ ਅੱਜ ਉਨ੍ਹਾਂ ਇੱਥੇ ਗੁਰੂ ਨਾਨਕ ਭਵਨ ਵਿੱਚ ਇੱਕ ਪ੍ਰੋਗਰਾਮ ਦੌਰਾਨ ਮੀਡੀਆ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੌਰਾਨ ਕੀਤਾ। ‘ਆਪ’ ਵਿਧਾਇਕਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਕਿਸੇ ਭਾਜਪਾ ਆਗੂ ਵੱਲੋਂ ਇਸ ਸਬੰਧੀ ਫੋਨ ਆਇਆ ਸੀ, ਪਰ ਉਨ੍ਹਾਂ ਵੱਲੋਂ ਇਸ ਸਬੰਧੀ ਫੋਨ ਕਰਨ ਵਾਲੇ ਦੀ ਝਾੜ ਝੰਬ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਅਜਿਹੇ ਕਿਸੇ ਦਬਾਅ ਹੇਠ ਆਉਣ ਵਾਲੇ ਨਹੀਂ।

Advertisement

Advertisement
Advertisement